Canada News: ਮੁਸ਼ਕਲ ਵਿਚ ਪੀਐਮ ਟਰੂਡੋ, ਸਹਿਯੋਗੀ ਪਾਰਟੀ ਲਿਆਏਗੀ ਬੇਭਰੋਸਗੀ ਮਤਾ
Published : Dec 21, 2024, 9:23 am IST
Updated : Dec 21, 2024, 11:31 am IST
SHARE ARTICLE
Jagmeet Singh announces No motion confidence against Trudeau government
Jagmeet Singh announces No motion confidence against Trudeau government

Canada News: ਇੱਕ ਤਿਹਾਈ ਸੰਸਦ ਮੈਂਬਰ ਲੀਡਰਸ਼ਿਪ ਬਦਲਣ ਦੀ ਕਰ ਰਹੇ ਹਨ ਮੰਗ

ਔਟਵਾ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਹੀ, ਉਸ ਦੀ ਆਪਣੀ ਸੱਤਾਧਾਰੀ ਲਿਬਰਲ ਪਾਰਟੀ ਦੇ ਲਗਭਗ ਇੱਕ ਤਿਹਾਈ ਸੰਸਦ ਮੈਂਬਰ ਲੀਡਰਸ਼ਿਪ ਬਦਲਣ ਦੀ ਮੰਗ ਕਰ ਰਹੇ ਹਨ। ਹੁਣ ਉਨ੍ਹਾਂ ਦੀ ਭਾਈਵਾਲ ਪਾਰਟੀ ਨੇ ਵੀ ਦੂਰੀ ਬਣਾ ਲਈ ਹੈ। 

ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਮੁਖੀ ਜਗਮੀਤ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਅਗਲੇ ਸਾਲ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣਗੇ। ਸੰਸਦ ਦੇ ਹੇਠਲੇ ਸਦਨ ਵਿੱਚ ਐਨਡੀਪੀ ਦੇ 25 ਮੈਂਬਰ ਹਨ। 338 ਮੈਂਬਰਾਂ ਵਿਚੋਂ ਲਿਬਰਲ ਪਾਰਟੀ ਦੇ 153 ਮੈਂਬਰ ਹਨ। ਜਗਮੀਤ ਦੀ ਪਾਰਟੀ ਨੇ ਹਾਲ ਹੀ ਵਿਚ ਸਦਨ ਵਿਚ ਕਈ ਵਿਸ਼ਵਾਸ ਮੱਤ ਵਿਚ ਘੱਟ ਗਿਣਤੀ ਲਿਬਰਲ ਪਾਰਟੀ ਦਾ ਸਮਰਥਨ ਕੀਤਾ ਹੈ। ਜਗਮੀਤ ਸਿੰਘ ਨੇ ਇਕ ਖੁੱਲ੍ਹੇ ਪੱਤਰ ਵਿਚ ਇਹ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਵਿਰੋਧੀ ਪਾਰਟੀਆਂ ਘੱਟਗਿਣਤੀ ਲਿਬਰਲ ਸਰਕਾਰ ਵਿਰੁੱਧ ਵੋਟ ਪਾਉਂਦੀਆਂ ਹਨ, ਤਾਂ ਟਰੂਡੋ ਸੱਤਾ ਗੁਆ ਦੇਣਗੇ ਅਤੇ ਚੋਣਾਂ ਕਰਵਾਈਆਂ ਜਾਣਗੀਆਂ। ਸੰਸਦ ਦਾ ਹੇਠਲਾ ਸਦਨ ​​ਹਾਊਸ ਆਫ ਕਾਮਨਜ਼ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ 'ਤੇ ਹੈ ਅਤੇ ਇਸ ਦਾ ਸੈਸ਼ਨ 27 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਬੇਭਰੋਸਗੀ ਮਤਾ ਪੇਸ਼ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਟਰੂਡੋ ਨੇ ਆਪਣੀ ਕੈਬਨਿਟ ਵਿੱਚ ਫੇਰਬਦਲ ਕੀਤਾ ਹੈ। ਉਨ੍ਹਾਂ ਨੇ ਅੱਠ ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਅਤੇ ਚਾਰ ਦੇ ਮਹਿਕਮੇ ਬਦਲੇ ਹਨ।

ਦੱਸ ਦੇਈਏ ਕਿ ਹਾਲ ਹੀ ਵਿੱਚ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਟਰੂਡੋ ਦੇ ਅਸਤੀਫੇ ਦੀ ਮੰਗ ਉੱਠਣ ਲੱਗੀ ਹੈ। ਹਾਊਸ ਆਫ ਕਾਮਨਜ਼ 'ਚ ਸੱਤਾਧਾਰੀ ਪਾਰਟੀ ਦੇ 153 ਮੈਂਬਰਾਂ 'ਚੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਨ ਵਾਲੇ ਸੰਸਦ ਮੈਂਬਰਾਂ ਦੀ ਗਿਣਤੀ 60 ਦੇ ਕਰੀਬ ਹੋ ਗਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement