ਠੰਢ ਕਾਰਨ 4 ਭਾਰਤੀਆਂ ਦੀ ਮੌਤ 'ਤੇ ਕੈਨੇਡੀਅਨ PM ਦਾ ਬਿਆਨ, ਕਿਹਾ- ਦਿਲ ਦਹਿਲਾ ਦੇਣ ਵਾਲੀ ਘਟਨਾ
Published : Jan 22, 2022, 5:03 pm IST
Updated : Jan 22, 2022, 5:03 pm IST
SHARE ARTICLE
Canadian PM Justin Trudeau
Canadian PM Justin Trudeau

ਟਰੂਡੋ ਨੇ ਇਕ ਨਿਊਜ਼ ਕਾਨਫਰੰਸ ਨੂੰ ਦੱਸਿਆ “ਇਹ ਬਿਲਕੁਲ ਦਿਲ ਨੂੰ ਦਹਿਲਾ ਲੈਣ ਵਾਲੀ ਕਹਾਣੀ ਹੈ। ਇਕ ਪਰਿਵਾਰ ਨੂੰ ਇਸ ਤਰ੍ਹਾਂ ਮਰਦਾ ਦੇਖ ਕੇ ਬਹੁਤ ਦੁੱਖ ਹੁੰਦਾ ਹੈ”।

ਟੋਰਾਂਟੋ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਅਮਰੀਕਾ ਨਾਲ "ਬਹੁਤ ਨਜ਼ਦੀਕੀ" ਨਾਲ ਕੰਮ ਕਰ ਰਹੀ ਹੈ। ਉਹਨਾਂ ਦਾ ਇਹ ਬਿਆਨ ਅਮਰੀਕਾ ਨਾਲ ਲੱਗਦੀ ਕੈਨੇਡੀਅਨ ਸਰਹੱਦ 'ਤੇ ਕੜਾਕੇ ਦੀ ਠੰਢ ਕਾਰਨ ਇਕ ਬੱਚੇ ਸਮੇਤ ਚਾਰ ਭਾਰਤੀਆਂ ਦੀ ਮੌਤ ਤੋਂ ਇਕ ਦਿਨ ਬਾਅਦ ਆਇਆ ਹੈ।

Justin TrudeauJustin Trudeau

ਮਰਨ ਵਾਲੇ ਸਾਰੇ ਲੋਕ ਇਕੋ ਹੀ ਪਰਿਵਾਰ ਦੇ ਸਨ। ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਦੱਸਦਿਆਂ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸਰਕਾਰ ਅਮਰੀਕੀ ਸਰਹੱਦ ਪਾਰੋਂ ਲੋਕਾਂ ਦੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਟਰੂਡੋ ਨੇ ਇਕ ਨਿਊਜ਼ ਕਾਨਫਰੰਸ ਨੂੰ ਦੱਸਿਆ “ਇਹ ਬਿਲਕੁਲ ਦਿਲ ਨੂੰ ਦਹਿਲਾ ਲੈਣ ਵਾਲੀ ਕਹਾਣੀ ਹੈ। ਇਕ ਪਰਿਵਾਰ ਨੂੰ ਇਸ ਤਰ੍ਹਾਂ ਮਰਦਾ ਦੇਖ ਕੇ ਬਹੁਤ ਦੁੱਖ ਹੁੰਦਾ ਹੈ”।

4 Indians freeze to death near US-Canada border
4 Indians freeze to death near US-Canada border

ਉਹਨਾਂ ਕਿਹਾ, “ਇਸੇ ਲਈ ਅਸੀਂ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਜਾਣਦੇ ਹਾਂ ਕਿ ਅਜਿਹਾ ਕਰਨ ਵਿਚ ਬਹੁਤ ਸਾਰੇ ਜੋਖਮ ਸ਼ਾਮਲ ਹਨ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਤਸਕਰੀ ਨੂੰ ਰੋਕਣ ਅਤੇ ਲੋਕਾਂ ਨੂੰ “ਅਸਵੀਕਾਰਨਯੋਗ ਜੋਖਮ” ਲੈਣ ਤੋਂ ਰੋਕਣ ਵਿਚ ਮਦਦ ਲਈ ਅਮਰੀਕਾ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement