ਅਮਰੀਕਾ 'ਚ ਅਗਵਾ ਹੋਏ ਸਿੱਖ ਬਜ਼ੁਰਗ ਅਵਤਾਰ ਸਿੰਘ ਦੀ ਮਿਲੀ ਲਾਸ਼

By : JAGDISH

Published : Feb 22, 2026, 1:36 pm IST
Updated : Feb 22, 2026, 1:36 pm IST
SHARE ARTICLE
Body of kidnapped Sikh elder Avtar Singh found in US
Body of kidnapped Sikh elder Avtar Singh found in US

ਲੁਧਿਆਣਾ ਨਾਲ ਸਬੰਧਤ ਸਨ ਅਵਤਾਰ ਸਿੰਘ ਨੂੰ ਕੈਲੀਫੋਰਨੀਆ ਤੋਂ ਕੀਤਾ ਗਿਆ ਸੀ ਅਗਵਾ

ਵਾਸ਼ਿੰਗਟਨ : ਅਮਰੀਕਾ ਦੇ ਟ੍ਰੇਸੀ ਸ਼ਹਿਰ ਦੇ ਗੁਰਦੁਆਰੇ ਤੋਂ ਅਗਵਾ ਹੋਏ ਸਿੱਖ ਵਿਅਕਤੀ ਦੀ ਅੱਜ ਮ੍ਰਿਤਕ ਦੇਹ ਮਿਲ ਗਈ ਹੈ। ਬਜ਼ੁਰਗ ਸਿੱਖ ਨੂੰ ਕਿਹੜੇ ਕਾਰਨਾਂ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।  ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (57) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਸਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਕੈਲੀਫੋਰਨੀਆ ਵਿੱਚ ਪਰਿਵਾਰ ਨਾਲ ਰਹਿ ਰਹੇ ਸਨ।

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਇਸ ਸਬੰਧੀ ਜਾਣਕਾਰੀ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ। ਮ੍ਰਿਤਕ ਸਿੱਖ ਬਜ਼ੁਰਗ ਅਵਤਾਰ ਸਿੰਘ ਟ੍ਰੇਸੀ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਸੋਈਏ ਵਜੋਂ ਸੇਵਾ ਕਰਦੇ ਸਨ। ਪਰਿਵਾਰ ਨੇ ਸੈਨ ਜੋਆਕਿਨ ਕਾਉਂਟੀ ਸ਼ੈਰਿਫ ਦਫ਼ਤਰ ਵਿੱਚ ਉਨ੍ਹਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸੀ.ਸੀ.ਟੀ.ਵੀ. ਫੁਟੇਜ ਮਿਲੀ ਸੀ, ਜਿਸ ਵਿੱਚ ਚਿੱਟੇ ਰੰਗ ਦੀ ਐਸ.ਯੂ.ਵੀ ਅਤੇ ਗੂੜ੍ਹੇ ਕੱਪੜੇ ਪਹਿਨੇ ਤਿੰਨ ਵਿਅਕਤੀ ਅਵਤਾਰ ਸਿੰਘ ਨੂੰ ਜ਼ਬਰਦਸਤੀ ਲੈ ਕੇ ਜਾਂਦੇ ਦਿਖਾਈ ਦੇ ਰਹੇ ਸਨ।

ਪੁਲਿਸ ਅਨੁਸਾਰ 17 ਫਰਵਰੀ ਨੂੰ ਸ਼ਾਮ 8:52 ਵਜੇ ਅਵਤਾਰ ਸਿੰਘ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਅਵਤਾਰ ਸਿੰਘ ਅਤੇ ਸ਼ੱਕੀ ਐਸ.ਯੂ.ਵੀ. ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਜਾਰੀ ਕਰਕੇ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਸੀ।
ਅਮਰੀਕੀ ਪੁਲਿਸ ਅਨੁਸਾਰ ਇੱਕ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਸੀ, ਜਿਸ ਤੋਂ ਪਤਾ ਲੱਗਾ ਕਿ ਤਿੰਨ ਅਣਪਛਾਤੇ ਵਿਅਕਤੀਆਂ ਨੇ ਅਵਤਾਰ ਸਿੰਘ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾਇਆ ਅਤੇ ਉਸ ਤੋਂ ਬਾਅਦ ਉੱਥੋਂ ਚਲੇ ਗਏ। ਹੁਣ ਸੀ.ਸੀ.ਟੀ.ਵੀ. ਫੁਟੇਜ ਦੇ ਅਧਾਰ ਤੇ ਮੁਲਜ਼ਮਾਂ ਦੀ ਪਛਾਣ ਕਰਕੇ ਭਾਲ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement