ਟਰੰਪ ਦਾ ਆਦੇਸ਼- ਅਮਰੀਕਾ ਵਿਚ 60 ਦਿਨਾਂ ਤੱਕ ਇਮੀਗ੍ਰੇਸ਼ਨ ‘ਤੇ ਰੋਕ
Published : Apr 22, 2020, 9:11 am IST
Updated : Apr 22, 2020, 9:11 am IST
SHARE ARTICLE
Photo
Photo

ਹਜ਼ਾਰਾਂ ਭਾਰਤੀਆਂ ‘ਤੇ ਹੋਵੇਗਾ ਫੈਸਲੇ ਦਾ ਅਸਰ

ਵਾਸ਼ਿੰਗਟਨ: ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ 60 ਦਿਨਾਂ ਲਈ ਇਮੀਗ੍ਰੇਸ਼ਨ ਨੂੰ ਰੋਕਣ ਦਾ ਫੈਸਲਾ ਲਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਸਵੇਰੇ ਇਹ ਵੱਡਾ ਐਲਾਨ ਕੀਤਾ ਹੈ। ਅਮਰੀਕਾ ਵਿਚ ਹੁਣ ਅਗਲੇ 60 ਦਿਨਾਂ ਤੱਕ ਕਿਸੇ ਵੀ ਬਾਹਰੀ ਵਿਅਕਤੀ ਨੂੰ ਵਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ImmigrationPhoto

ਕੋਰੋਨਾ ਵਾਇਰਸ ਕਾਰਨ ਅਰਥ ਵਿਵਸਥਾ ਲਈ ਪੈਦਾ ਹੋਏ ਸੰਕਟ ਨੂੰ ਦੇਖਦੇ ਹੋਏ ਟਰੰਪ ਨੇ ਇਹ ਫੈਸਲਾ ਲਿਆ ਹੈ।  ਨਿਊਜ਼ ਏਜੰਸੀ ਮੁਤਾਬਕ, ਟਰੰਪ ਨੇ ਕਿਹਾ, ‘ਮੈਂ ਸੰਯੁਕਤ ਰਾਜ ਅਮਰੀਕਾ ਵਿਚ ਇੰਮੀਗ੍ਰੇਸ਼ਨ ‘ਤੇ ਅਸਥਾਈ ਰੋਕ ਲਗਾਵਾਂਗਾ। ਇਹ ਰੋਕ 60 ਦਿਨਾਂ ਲਈ ਜਾਰੀ ਰਹੇਗੀ।

File PhotoFile Photo

ਇਸ ਤੋਂ ਬਾਅਦ ਉਸ ਸਮੇਂ ਦੀ ਆਰਥਿਕ ਸਥਿਤੀਆਂ ਦੇ ਅਧਾਰ ‘ਤੇ ਕਿਸੇ ਵੀ ਵਿਸਥਾਰ ਜਾਂ ਸੋਧ ਦੀ ਲੋੜ ਦਾ ਮੁਲਾਂਕਣ ਕੀਤਾ ਜਾਵੇਗਾ’। ਦੱਸ ਦਈਏ ਕਿ ਅਮਰੀਕਾ ਵਿਚ ਕਰੀਬ 45 ਹਜ਼ਾਰ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਦੇ ਚਲਦੇ ਹੋ ਚੁੱਕੀ ਹੈ।

PhotoPhoto

 ਇਸ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਟਵੀਟ ਕੀਤਾ ਸੀ, ‘ਅਦਿੱਖ ਦੁਸ਼ਮਣ ਦੇ ਹਮਲੇ ਨਾਲ ਜੋ ਸਥਿਤੀ ਪੈਦਾ ਹੋਈ ਹੈ, ਉਸ ਵਿਚ ਅਸੀਂ ਅਪਣੇ ਮਹਾਨ ਅਮਰੀਕੀ ਨਾਗਰਿਕਾਂ ਦੀ ਨੌਕਰੀ ਬਚਾ ਕੇ ਰੱਖਣੀ ਹੈ। ਇਸ ਨੂੰ ਦੇਖਦੇ ਹੋਏ ਮੈਂ ਇਕ ਆਡਰ ‘ਤੇ ਸਾਈਨ ਕਰ ਰਿਹਾ ਹਾਂ, ਜੋ ਅਮਰੀਕਾ ਵਿਚ ਬਾਹਰੀ ਲੋਕਾਂ ਦੇ ਵਸਣ ‘ਤੇ ਰੋਕ ਲਗਾ ਦੇਵੇਗਾ’।

File PhotoFile Photo

ਅਮਰੀਕੀ ਰਾਸ਼ਟਰਪਤੀ ਦੇ ਇਸ ਫੈਸਲੇ ਤੋਂ ਬਾਅਦ ਦੁਨੀਆ ਦੇ ਦੂਜੇ ਦੇਸ਼ਾਂ ਦੇ ਨਾਲ ਭਾਰਤ ਦੇ ਵੀ ਪ੍ਰਭਾਵਿਤ ਹੋਣ ਦੀ ਉਮੀਦ ਹੈ। ਹਰ ਸਾਲ, ਹਜ਼ਾਰਾਂ ਭਾਰਤੀ ਨੌਕਰੀਆਂ ਦੀ ਭਾਲ ਵਿਚ ਅਮਰੀਕਾ ਦਾ ਰੁਖ ਕਰਦੇ ਹਨ। ਹੁਣ ਉਥੇ ਭਾਰਤੀਆਂ ਦੇ ਨੌਕਰੀ ਕਰਨ ਅਤੇ ਉੱਥੇ ਜਾ ਕੇ ਵਸਣ  ਦੇ ਸੁਪਨੇ ‘ਤੇ ਸੰਕਟ ਦੇ ਬੱਦਲ ਛਾ ਗਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement