ਦੱਖਣੀ ਅਫਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, ਇਕੋ ਪਰਿਵਾਰ ਦੇ 10 ਜੀਆਂ ਦੀ ਹੋਈ ਮੌਤ

By : GAGANDEEP

Published : Apr 22, 2023, 1:53 pm IST
Updated : Apr 22, 2023, 1:53 pm IST
SHARE ARTICLE
photo
photo

ਮ੍ਰਿਤਕਾਂ 'ਚ ਬੱਚਾ ਵੀ ਸ਼ਾਮਲ

 

ਦੱਖਣੀ ਅਫਰੀਕਾ: ਦੱਖਣੀ ਅਫਰੀਕਾ ਦੇ ਪੀਟਰਮੈਰਿਟਜ਼ਬਰਗ ਸ਼ਹਿਰ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਜਦਕਿ ਕੁਝ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਪੁਲਿਸ ਮੁਤਾਬਕ ਹਮਲਾਵਰਾਂ ਨੇ ਇੱਕੋ ਪਰਿਵਾਰ ਦੇ ਦਸ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਮਰਨ ਵਾਲਿਆਂ ਵਿੱਚ ਸੱਤ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਗੋਲੀਬਾਰੀ ਦੀ ਘਟਨਾ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ, ਜਿਸ ਦੀ ਜਾਂਚ ਜਾਰੀ ਹੈ।

ਇਸ ਭਿਆਨਕ ਗੋਲੀਬਾਰੀ ਬਾਰੇ ਦੱਖਣੀ ਅਫ਼ਰੀਕਾ ਦੀ ਪੁਲਿਸ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਨੂੰ ਪਤਾ ਲੱਗਾ ਹੈ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਪੀਟਰਮੈਰਿਟਜ਼ਬਰਗ ਹੋਮਸਟੇਡ ਵਿੱਚ  ਹੱਲਾ ਬੋਲ ਦਿੱਤਾ। ਉਨ੍ਹਾਂ ਨੇ ਪੀੜਤ ਪਰਿਵਾਰ 'ਤੇ ਹਮਲਾ ਕੀਤਾ ਹੈ। ਇਸ ਗੋਲੀਬਾਰੀ ਵਿੱਚ ਸੱਤ ਔਰਤਾਂ ਅਤੇ ਤਿੰਨ ਪੁਰਸ਼ਾਂ ਦੀ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਇਹ ਘਟਨਾ ਵੀਰਵਾਰ ਰਾਤ ਜਾਂ ਸ਼ੁੱਕਰਵਾਰ ਤੜਕੇ ਦੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement