ਕੋਵਿਡ-19: ਪਾਕਿ ਦੇ ਪੰਜਾਬ ਸੂਬੇ ’ਚ ਖੋਲ੍ਹੇ ਜਾਣਗੇ 544 ਧਾਰਮਕ ਸਥਾਨ
Published : May 22, 2020, 10:31 am IST
Updated : May 22, 2020, 10:31 am IST
SHARE ARTICLE
File Photo
File Photo

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਲਾਕਡਾਊਨ ਦੀਆਂ ਪਾਬੰਦੀਆਂ ਵਿਚ ਛੋਟ ਦੇਣ ਤੋਂ ਬਾਅਦ ਲੋਕਾਂ ਦੇ ਲਈ ਧਾਰਮਕ

ਇਸਲਾਮਾਬਾਦ, 21 ਮਈ : ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਲਾਕਡਾਊਨ ਦੀਆਂ ਪਾਬੰਦੀਆਂ ਵਿਚ ਛੋਟ ਦੇਣ ਤੋਂ ਬਾਅਦ ਲੋਕਾਂ ਦੇ ਲਈ ਧਾਰਮਕ ਸਥਾਨਾਂ ਨੂੰ ਵੀ ਖੋਲ੍ਹੇਗੀ। ਮੀਡੀਆ ਵਿਚ ਆਈ ਇਕ ਖਬਰ ਵਿਚ ਇਹ ਦਾਅਵਾ ਕੀਤਾ ਗਿਆ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ 1000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

‘ਦ ਐਕਸਪ੍ਰੈੱਸ ਟ੍ਰਿਬਿਊਨ’ ਦੀ ਖਬਰ ਮੁਤਾਬਕ ਇਕ ਉੱਚ ਪੱਧਰੀ ਬੈਠਕ ਦੌਰਾਨ ਸੂਬੇ ਵਿਚ 544 ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦਾ ਪ੍ਰਸਤਾਵ ਤੇ ਇਸ ਕੰਮ ਦੇ ਲਈ ਮਾਨਕ ਸੰਚਾਲਨ ਪ੍ਰਕਿਰਿਆ ਪੇਸ਼ ਕੀਤੀ ਗਈ। ਧਾਰਮਕ ਸਥਾਨਾਂ ਦਾ ਪ੍ਰਬੰਧਨ ਦੇਣ ਵਾਲਾ ਔਕਾਫ਼ ਵਿਭਾਗ ਵੀ ਇਸ ਗੱਲ ’ਤੇ ਜ਼ੋਰ ਦੇ ਰਿਹਾ ਹੈ ਕਿ ਧਾਰਮਿਕ ਸਥਾਨਾਂ ਨੂੰ ਖੋਲਿ੍ਹਆ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੇ ਬੰਦ ਰਹਿਣ ਨਾਲ ਭਾਰੀ ਵਿੱਤੀ ਨੁਕਸਾਨ ਹੋਇਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਉਹਨਾਂ ਨੇ ਸੂਬਾਈ ਸਰਕਾਰ ਨੂੰ ਲਾਕਡਾਊਨ ਦੌਰਾਨ ਧਾਰਮਕ ਸਥਾਨਾਂ ’ਤੇ ਸ਼ਰਧਾਲੂਆਂ ਦੇ ਆਉਣ ’ਤੇ ਲੱਗੀ ਪਾਬੰਦੀ ਹਟਾਉਣ ਦਾ ਸੁਝਾਅ ਭੇਜਿਆ ਸੀ। ਧਾਰਮਿਕ ਸਥਾਨਾਂ ਵਿਚ ਐਸ.ਓ.ਪੀ. ਨੂੰ ਲਾਗੂ ਕਰਨ ਦੇ ਲਈ ਕਦਮ ਚੁੱਕਣ ਦਾ ਬੈਠਕ ਵਿਚ ਫ਼ੈਸਲਾ ਲਿਆ। ਉਮੀਦ ਹੈ ਕਿ ਈਦ ਤੋਂ ਬਾਅਦ ਐਸ.ਓ.ਪੀ. ਜਾਰੀ ਕਰ ਦਿਤੀ ਜਾਵੇਗੀ।

File photoFile photo

ਈਦ ਦੇ ਤਿਓਹਾਰ ’ਤੇ ਸਿਨੇਮਾ ਹਾਲ ਤੇ ਥਿਏਟਰ ਖੋਲ੍ਹਣ ਦੀ ਇਕ ਸਿਫਾਰਿਸ਼ ਦੀ ਸਮੀਖਿਆ ਕੀਤੀ ਗਈ। ਇਹ ਪ੍ਰਸਤਾਵ ਖਾਰਿਜ ਕਰ ਦਿਤਾ ਗਿਆ। ਇਸ ਵਿਚਾਲੇ ਪਾਕਿਸਤਾਨ ਵਿਚ ਵੀਰਵਾਰ ਨੂੰ ਕੋਵਿਡ-19 ਦੇ 2,193 ਨਵੇਂ ਮਾਮਲੇ ਸਾਹਮਣੇ ਆਏ, ਇਸ ਦੇ ਨਾਲ ਹੀ ਦੇਸ਼ ਵਿਚ ਵਾਇਰਸ ਦੇ ਮਾਮਲੇ ਵਧ ਕੇ 48,091 ਹੋ ਗਏ। ਉਥੇ ਹੀ ਮਹਾਂਮਾਰੀ ਕਾਰਨ ਹੁਣ ਤਕ 1,017 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।     (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement