ਰਿਸ਼ੀ ਸੁਨਕ ਨੇ 4 ਜੁਲਾਈ ਨੂੰ ਯੂ.ਕੇ. ਦੀਆਂ ਆਮ ਚੋਣਾਂ ਦਾ ਐਲਾਨ ਕੀਤਾ 
Published : May 22, 2024, 10:55 pm IST
Updated : May 22, 2024, 10:55 pm IST
SHARE ARTICLE
British PM Rishi Sunak
British PM Rishi Sunak

ਸੁਨਕ ਨੇ ਬ੍ਰਿਟਿਸ਼ ਵੋਟਰਾਂ ਸਾਹਮਣੇ ਅਪਣੇ  ਕਾਰਜਕਾਲ ਦਾ ਰੀਕਾਰਡ ਪੇਸ਼ ਵੀ ਕੀਤਾ

ਲੰਡਨ: ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁਧਵਾਰ  ਨੂੰ ਐਲਾਨ ਕੀਤਾ ਕਿ ਦੇਸ਼ ’ਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਉਨ੍ਹਾਂ ਦੇ ਐਲਾਨ ਦੇ ਨਾਲ ਹੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਚੱਲ ਰਹੇ ਕਿਆਸੇ ਖਤਮ ਹੋ ਗਏ ਹਨ। 

ਲੰਡਨ ਵਿਚ ਮੀਂਹ ਦੇ ਵਿਚਕਾਰ ਦੇਸ਼ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਸੁਨਕ ਨੇ ਪੁਸ਼ਟੀ ਕੀਤੀ ਕਿ ਵੋਟਿੰਗ ਛੇ ਹਫਤਿਆਂ ਵਿਚ ਹੋਵੇਗੀ। ਪ੍ਰਧਾਨ ਮੰਤਰੀ ਰਸਮੀ ਤੌਰ ’ਤੇ  ਕਿੰਗ ਚਾਰਲਸ ਨੂੰ ਚੋਣਾਂ ਦੀ ਤਾਰੀਖ ਬਾਰੇ ਸੂਚਿਤ ਕਰਨਗੇ ਅਤੇ ਇਸ ਤੋਂ ਤੁਰਤ  ਬਾਅਦ ਸੰਸਦ ਭੰਗ ਕਰ ਦਿਤੀ  ਜਾਵੇਗੀ। 

44 ਸਾਲ ਦੇ ਸੁਨਕ ਨੇ ਬ੍ਰਿਟਿਸ਼ ਵੋਟਰਾਂ ਸਾਹਮਣੇ ਅਪਣੇ  ਕਾਰਜਕਾਲ ਦਾ ਰੀਕਾਰਡ  ਪੇਸ਼ ਕੀਤਾ। ਉਨ੍ਹਾਂ ਕਿਹਾ, ‘‘ਮੈਂ ਤੁਹਾਨੂੰ ਮਜ਼ਬੂਤ ਸੁਰੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ। ਇਹ ਮੇਰਾ ਤੁਹਾਡੇ ਨਾਲ ਵਾਅਦਾ ਹੈ ... ਹੁਣ ਸਮਾਂ ਆ ਗਿਆ ਹੈ ਕਿ ਬਰਤਾਨੀਆਂ  ਅਪਣਾ  ਭਵਿੱਖ ਚੁਣੇ।’’

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement