Pakistan : ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 7 ਦੀ ਮੌਤ

By : JUJHAR

Published : Jun 22, 2025, 1:51 pm IST
Updated : Jun 22, 2025, 1:51 pm IST
SHARE ARTICLE
Pakistan : Boat full of tourists capsizes, 7 dead
Pakistan : Boat full of tourists capsizes, 7 dead

ਚਾਰ ਪੀੜਤਾਂ ਦੀਆਂ ਲਾਸ਼ਾਂ ਬਰਾਮਦ, ਤਿੰਨਾ ਦੀ ਭਾਲ ਜਾਰੀ

ਪਾਕਿਸਤਾਨ ’ਚ ਇਕ ਕਿਸਤੀ ਪਲਟਣ ਦੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿਚ ਇਕ ਕਿਸ਼ਤੀ ਪਲਟਣ ਨਾਲ ਘੱਟੋ-ਘੱਟ ਸੱਤ ਸੈਲਾਨੀਆਂ ਦੀ ਮੌਤ ਹੋ ਗਈ ਹੈ। ਬਚਾਅ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਸਵਾਤ ਜ਼ਿਲ੍ਹੇ ਦੇ ਕਲਾਮ ਦੇ ਸ਼ਾਹੀ ਬਾਗ਼ ਖੇਤਰ ਵਿਚ 10 ਸੈਲਾਨੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟ ਗਈ, ਜਿਸ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਸਥਾਨਕ ਲੋਕਾਂ ਨੇ ਤਿੰਨ ਨੂੰ ਬਚਾਅ ਲਿਆ ਹੈ।

ਬਚਾਅ ਅਧਿਕਾਰੀਆਂ ਨੇ ਦਸਿਆ ਕਿ ਚਾਰ ਪੀੜਤਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਜਦੋਂ ਕਿ ਬਾਕੀ ਤਿੰਨਾਂ ਲਈ ਖੋਜ ਕਾਰਜ ਜਾਰੀ ਹਨ। ਸਥਾਨਕ ਅਧਿਕਾਰੀਆਂ ਅਤੇ ਬਚਾਅ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਰਾਸ਼ਟਰੀ ਅਸੈਂਬਲੀ ਦੇ ਮੈਂਬਰ ਡਾ. ਅਮਜਦ ਅਲੀ ਨੇ ਜਾਨੀ ਨੁਕਸਾਨ ਦੀ ਪੁਸ਼ਟੀ ਕੀਤੀ ਅਤੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲਾਪਤਾ ਸੈਲਾਨੀਆਂ ਨੂੰ ਲੱਭਣ ਲਈ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਵੀ ਦਿਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement