ਸਾਬਕਾ PM ਇਮਰਾਨ ਖ਼ਾਨ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ
Published : Aug 22, 2022, 11:09 am IST
Updated : Aug 22, 2022, 11:09 am IST
SHARE ARTICLE
Imran Khan
Imran Khan

ਅੱਤਵਾਦ ਵਿਰੋਧੀ ਕਾਨੂੰਨ ਤਹਿਤ ਦਰਜ ਹੋਇਆ ਮਾਮਲਾ

ਜੱਜ ਅਤੇ ਪੁਲਿਸ ਅਧਿਕਾਰੀਆਂ ਨੂੰ ਸ਼ਰ੍ਹੇਆਮ ਧਮਕੀ ਦੇਣ 'ਤੇ ਹੋਈ ਕਾਰਵਾਈ
ਇਮਰਾਨ ਖ਼ਾਨ ਦੀ Live ਸਪੀਚ 'ਤੇ ਵੀ ਲਗਾਈ ਪਬੰਦੀ 
ਇਸਲਾਮਾਬਾਦ:
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੇ ਚਲਦੇ ਹੀ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਸਥਾਨਕ ਨਿਊਜ਼ ਰਿਪੋਰਟਾਂ ਵਿਚ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

Imran Khan Imran Khan

ਇਸ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਆਗੂਆਂ ਨੇ ਪਾਰਟੀ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸੰਭਾਵਿਤ ਗ੍ਰਿਫ਼ਤਾਰੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨਾਂ ਦੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਦੇ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਪੀਟੀਆਈ ਕਾਰਕੁਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੇ ਨੇਤਾ ਇੱਕ 'ਲਾਲ ਲਕੀਰ' ਹੋਣਗੇ। ਇਸ ਦੌਰਾਨ ਇੱਕ ਤੇਜ਼ੀ ਨਾਲ ਟ੍ਰੈਂਡਿੰਗ ਟਵਿੱਟਰ ਪੋਸਟ ਨੇ ਵੀ ਲੋਕਾਂ ਦਾ ਧਿਆਨ ਖਿੱਚਿਆ ਜਿਸ ਵਿੱਚ ਕਿਹਾ ਗਿਆ, "ਇਮਰਾਨ ਖਾਨ ਸਾਡੀ ਲਾਲ ਲਾਈਨ ਹੈ।"

Imran Khan Imran Khan

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪੀਟੀਆਈ ਨੇਤਾਵਾਂ ਨੇ ਲੋਕਾਂ ਨੂੰ ਆਪੋ-ਆਪਣੇ ਸ਼ਹਿਰਾਂ ਵਿਚ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋਣ ਲਈ ਕਿਹਾ। ਪਾਰਟੀ ਨੇਤਾ ਹਮਾਦ ਅਜ਼ਹਰ ਨੇ ਲਾਹੌਰ ਦੇ ਲਿਬਰਟੀ ਚੌਕ ਅਤੇ ਫਾਰੂਕ ਹਬੀਬ ਨੇ ਫੈਸਲਾਬਾਦ ਦੇ ਸਮੰਦਰੀ ਰੋਡ 'ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਅਲੀ ਅਮੀਨ ਗੰਡਾਪੁਰ ਨੇ ਇਸਲਾਮਾਬਾਦ 'ਤੇ ਕਬਜ਼ਾ ਕਰਨ ਦੀ ਧਮਕੀ ਦਿੰਦੇ ਹੋਏ ਪੁਲਿਸ ਨੂੰ ਸਿਆਸੀ ਜੰਗ ਦਾ ਹਿੱਸਾ ਨਾ ਬਣਨ ਦੀ ਚਿਤਾਵਨੀ ਦਿੱਤੀ ਹੈ। ਜੇਕਰ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਅਸੀਂ ਇਸਲਾਮਾਬਾਦ 'ਤੇ ਕਬਜ਼ਾ ਕਰ ਲਵਾਂਗੇ। ਪੁਲਿਸ ਨੂੰ ਮੇਰਾ ਸੁਨੇਹਾ ਹੈ ਕਿ ਉਹ ਹੁਣ ਇਸ ਸਿਆਸੀ ਜੰਗ ਦਾ ਹਿੱਸਾ ਨਾ ਬਣਨ।”

photo photo

ਜ਼ਿਕਰਯੋਗ ਯੋਗ ਹੈ ਕਿ ਖਾਨ ਖਿਲਾਫ ਇਸਲਾਮਾਬਾਦ ਦੀ ਆਪਣੀ ਰੈਲੀ 'ਚ ਨਿਆਂਪਾਲਿਕਾ, ਪੁਲਿਸ ਅਤੇ ਹੋਰ ਰਾਜ ਸੰਸਥਾਵਾਂ ਨੂੰ ਧਮਕੀ ਦੇਣ ਦੇ ਦੋਸ਼ 'ਚ ਐਤਵਾਰ ਨੂੰ ਅੱਤਵਾਦ ਖ਼ਿਲਾਫ਼ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਲਾਈਵ ਸਪੀਚ 'ਤੇ ਵੀ ਪਾਬੰਦੀ ਲਗਾ ਦਿਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement