ਦਿਲ ਸਬੰਧੀ ਦਿੱਕਤਾਂ ਦੇ ਚਲਦੇ ਸ਼ਰੀਫ਼ ਹਸਪਤਾਲ ਦਾਖ਼ਲ
Published : Jan 23, 2019, 1:24 pm IST
Updated : Jan 23, 2019, 1:24 pm IST
SHARE ARTICLE
Nawaz Sharif
Nawaz Sharif

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਦਿਲ ਸਬੰਧੀ ਦਿੱਕਤਾਂ ਦੇ ਚੱਲਦੇ ਮੰਗਲਵਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ........

ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਦਿਲ ਸਬੰਧੀ ਦਿੱਕਤਾਂ ਦੇ ਚੱਲਦੇ ਮੰਗਲਵਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸ਼ਰੀਫ (69) ਨੂੰ ਉੱਚ ਸੁਰੱਖਿਆ ਵਾਲੀ ਕੋਟ ਲਖਪਤ ਜੇਲ ਤੋਂ ਲਾਹੌਰ ਦੇ ਪੰਜਾਬ ਇੰਸਟੀਚਿਊਟ ਆਫ਼ ਕਾਰਡੀਓਲਾਜੀ ਲਿਜਾਇਆ ਗਿਆ ਹੈ।ਸਫੈਦ ਸਲਵਾਰ ਕਮੀਜ਼ ਤੇ ਨੀਲੇ ਰੰਗ ਦੇ ਵੇਸਟਕੋਰਟ ਪਹਿਨੇ ਹੋਏ ਸ਼ਰੀਫ਼ ਨੇ ਹਸਪਤਾਲ ਪਹੁੰਚਣ 'ਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਡਾਕਟਰਾਂ ਨੇ ਉਨ੍ਹਾਂ ਦੀਆਂ ਟੀਆਰਓਪੀ., ਈਕੋਕਾਰਡੀਓਗ੍ਰਾਫੀ ਤੇ ਸਟ੍ਰੈਸ ਥੈਲਿਅਮ ਸਕੈਨ ਵਰਗੀਆਂ ਜਾਂਚਾਂ ਕੀਤੀਆਂ ਹਨ।

ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਕਿਹਾ ਹੈ ਕਿ ਮੇਰੇ ਪਿਤਾ ਦੀ ਸਿਹਤ ਠੀਕ ਨਹੀਂ ਹੈ। ਮੈਂ ਪੀ.ਜੀ.ਆਈ. ਜਾਣਾ ਚਾਹੁੰਦੀ ਸੀ ਪਰ ਸੁਰੱਖਿਆ ਕਾਰਨਾਂ ਕਾਰਨ ਮੇਰੇ ਪਿਤਾ ਨੇ ਮੈਨੂੰ ਰੋਕ ਦਿਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੇ ਵਿਸ਼ੇਸ਼ ਮੈਡੀਕਲ ਬੋਰਡ ਦੀ ਰੀਪੋਰਟ ਸਾਨੂੰ ਮੁਹੱਈਆ ਨਹੀਂ ਕਰਵਾਈ ਹੈ। 
ਜੇਲ ਅਧਿਕਾਰੀਆਂ ਨੂੰ ਅਪੀਲ ਕਰਨ ਤੋਂ ਬਾਅਦ ਅਸੀਂ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਰੀਪੋਰਟ ਦੇਣ ਲਈ ਲਿਖਿਆ ਪਰ ਅਜੇ ਤੱਕ ਕੋਈ ਰੀਪੋਰਟ ਨਹੀਂ ਮਿਲੀ ਹੈ। (ਪੀਟੀਆਈ)

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement