ਅਮਰੀਕਾ 'ਚ ਕਾਰ ਨੇ ਮਜ਼ਦੂਰਾਂ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
Published : Mar 23, 2023, 1:09 pm IST
Updated : Mar 23, 2023, 1:10 pm IST
SHARE ARTICLE
photo
photo

ਰਾਜ ਪੁਲਿਸ ਨੇ ਦੱਸਿਆ ਕਿ ਮਾਰੇ ਗਏ 6 ਲੋਕ ਰਾਜ ਮਾਰਗ ਨਿਰਮਾਣ ਪ੍ਰੋਜੈਕਟ 'ਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀ ਸਨ।

 

ਵਾਸ਼ਿੰਗਟਨ : ਮੈਰੀਲੈਂਡ ਵਿੱਚ 6 ਹਾਈਵੇਅ ਕਾਮਿਆਂ ਦੀ ਬੁੱਧਵਾਰ ਨੂੰ ਮੌਤ ਹੋ ਗਈ ਜਦੋਂ ਇੱਕ ਕਾਰ ਇੱਕ ਵਰਕ ਜ਼ੋਨ ਵਿੱਚ ਦਾਖਲ ਹੋ ਗਈ ਅਤੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਦੁਪਹਿਰ 12:40 ਵਜੇ ਦੇ ਕਰੀਬ ਵਾਪਰਿਆ।

ਰਾਜ ਪੁਲਿਸ ਨੇ ਦੱਸਿਆ ਕਿ ਮਾਰੇ ਗਏ 6 ਲੋਕ ਰਾਜ ਮਾਰਗ ਨਿਰਮਾਣ ਪ੍ਰੋਜੈਕਟ 'ਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀ ਸਨ।

ਪੁਲਿਸ ਨੇ ਦੱਸਿਆ ਕਿ ਡਰਾਈਵਰ ਜਿਸ ਦੀ ਪਛਾਣ ਨਹੀਂ ਦੱਸੀ ਗਈ ਸੀ, ਨੂੰ ਡਾਕਟਰੀ ਇਲਾਜ ਲਈ ਆਰ ਐਡਮਜ਼ ਕਾਉਲੀ ਸ਼ੌਕ ਟਰੌਮਾ ਸੈਂਟਰ ਲਿਜਾਇਆ ਗਿਆ।
ਸ਼ੁਰੂਆਤੀ ਜਾਂਚ ਦੇ ਅਨੁਸਾਰ, ਇੱਕ ਭੂਰੇ ਰੰਗ ਦੀ ਕਾਰ ਹਾਈਵੇਅ 'ਤੇ ਵਰਕ ਜ਼ੋਨ ਵਿਚ ਦਾਖ਼ਲ ਹੋ ਗਈ ਅਤੇ ਉਥੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਟੱਕਰ ਮਾਰਨ ਤੋਂ ਬਾਅਦ ਪਲਟ ਗਈ। ਐਮਰਜੈਂਸੀ ਮੈਡੀਕਲ ਸੇਵਾ ਦੇ ਕਰਮਚਾਰੀਆਂ ਨੇ ਜ਼ਖ਼ਮੀਆਂ ਵਿਚੋਂ 6 ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ।
 

Tags: america, car, hit, worker

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement