Moscow Attack News: ਰੂਸ ਦੀ ਰਾਜਧਾਨੀ ਮਾਸਕੋ 'ਚ ਅਤਿਵਾਦੀ ਹਮਲਾ, 60 ਲੋਕਾਂ ਦੀ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ
Published : Mar 23, 2024, 9:00 am IST
Updated : Mar 23, 2024, 9:21 am IST
SHARE ARTICLE
 Moscow Terrorist attack News in punjabi
Moscow Terrorist attack News in punjabi

Moscow Attack News: 5 ਅਤਿਵਾਦੀਆਂ ਨੇ ਕੀਤੀ ਗੋਲੀਬਾਰੀ ਤੇ ਸੁੱਟੇ ਬੰਬ

 Moscow Terrorist attack News in punjabi : ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ 'ਤੇ ਹੋਏ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ 60 ਤੱਕ ਪਹੁੰਚ ਗਈ ਹੈ। ਅੰਕੜਾ ਵਧਣ ਦੀ ਉਮੀਦ ਹੈ। 100 ਤੋਂ ਵੱਧ ਲੋਕ ਜ਼ਖਮੀ ਹਨ।

ਇਹ ਵੀ ਪੜ੍ਹੋ: Punjab News : ਹਿਮਾਚਲ 'ਚ ਪੰਜਾਬ ਦੇ 3 ਨੌਜਵਾਨਾਂ ਦੀ ਮੌਤ, ਖੱਡ 'ਚ ਡਿੱਗੀ ਜੀਪ

ਇਹ ਹਮਲਾ ਸ਼ੁੱਕਰਵਾਰ ਸ਼ਾਮ (22 ਮਾਰਚ) ਨੂੰ ਹੋਇਆ। ਇਸਲਾਮਿਕ ਸਟੇਟ (ਆਈਐਸ) ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਫੌਜ ਦੀ ਵਰਦੀ ਪਹਿਨੇ ਪੰਜ ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਬੰਬ ਸੁੱਟੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ- ਅਸੀਂ ਮਾਸਕੋ ਵਿੱਚ ਹੋਏ ਅਤਿਵਾਦੀ ਹਮਲੇ ਦੀ ਨਿੰਦਾ ਕਰਦੇ ਹਾਂ। ਸਾਡੀ ਸੰਵੇਦਨਾ ਪੀੜਤ ਪਰਿਵਾਰਾਂ ਦੇ ਨਾਲ ਹੈ। ਦੁੱਖ ਦੀ ਇਸ ਘੜੀ ਵਿੱਚ ਭਾਰਤ ਰੂਸ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਮੁੱਠ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਤਿਵਾਦੀ ਸੰਗਠਨ ਆਈਐਸ ਨੇ ਅਮਾਕ ਨਿਊਜ਼ ਏਜੰਸੀ ਰਾਹੀਂ ਬਿਆਨ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ, ''ਇਸਲਾਮਿਕ ਸਟੇਟ ਦੇ ਲੜਾਕਿਆਂ ਨੇ ਰੂਸ ਦੀ ਰਾਜਧਾਨੀ ਮਾਸਕੋ ਦੇ ਬਾਹਰਵਾਰ ਕ੍ਰਾਸਨੋਗੋਰਸਕ ਸ਼ਹਿਰ ਵਿਚ ਈਸਾਈਆਂ ਦੇ ਇਕ ਵੱਡੇ ਇਕੱਠ 'ਤੇ ਹਮਲਾ ਕੀਤਾ, ਜਿਸ ਵਿਚ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਆਪਣੇ ਟਿਕਾਣਿਆਂ 'ਤੇ ਵਾਪਸ ਜਾਣ ਤੋਂ ਪਹਿਲਾਂ ਹੀ ਮਾਰ ਦਿਤਾ ਅਤੇ ਸੈਂਕੜਿਆਂ ਨੂੰ ਜ਼ਖ਼ਮੀ ਕਰ ਦਿੱਤਾ ਪਰ ਭਾਰੀ ਤਬਾਹੀ ਹੋਈ। ਹਮਲੇ ਤੋਂ ਬਾਅਦ ਸਾਡੇ ਲੜਾਕੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ: Derabassi News: ਡੇਰਾਬੱਸੀ 'ਚ ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ 2 ਸਾਲਾ ਬੱਚੀ ਦੀ ਹੋਈ ਮੌਤ

ਰੂਸ ਦੀ ਸੰਘੀ ਸੁਰੱਖਿਆ ਸੇਵਾ ਨੇ ਕਿਹਾ ਕਿ ਧਮਾਕਿਆਂ ਕਾਰਨ ਹਾਲ 'ਚ ਅੱਗ ਲੱਗ ਗਈ। ਵਿਸ਼ੇਸ਼ ਬਲ, ਪੁਲਿਸ ਅਤੇ ਦੰਗਾ ਵਿਰੋਧੀ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬੇਸਮੈਂਟ 'ਚ ਫਸੇ 100 ਲੋਕਾਂ ਨੂੰ ਬਚਾਇਆ। ਜ਼ਖ਼ਮੀਆਂ ਨੂੰ 70 ਤੋਂ ਵੱਧ ਐਂਬੂਲੈਂਸਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

(For more news apart from ' Moscow Terrorist attack News in punjabi' stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement