ਅਮਰੀਕਾ ਦਾ ਦਾਅਵਾ, ਭਾਰਤੀ ਚੋਣ ਦੀ ਨਿਰਪੱਖਤਾ ‘ਤੇ ਪੂਰਾ ਭਰੋਸਾ
Published : May 23, 2019, 11:32 am IST
Updated : May 23, 2019, 11:32 am IST
SHARE ARTICLE
Elections in india
Elections in india

ਅਮਰੀਕਾ ਨੇ ਕਿਹਾ ਹੈ ਕਿ ਉਸ ਨੂੰ ਭਾਰਤੀ ਚੋਣ ਪ੍ਰਕਿਰਿਆ ਦੀ ਨਰਪੱਖਤਾ ਅਤੇ ਇਮਾਨਦਾਰੀ ‘ਤੇ ਪੂਰਾ ਭਰੋਸਾ ਹੈ ਅਤੇ ਜੋ ਵੀ ਜਿੱਤੇ ਉਹ ਉਸ ਨਾਲ ਮਿਲ ਕੇ ਕੰਮ ਕਰੇਗਾ।

ਅਮਰੀਕਾ: ਅਮਰੀਕਾ ਨੇ ਕਿਹਾ ਹੈ ਕਿ ਉਸ ਨੂੰ ਭਾਰਤੀ ਚੋਣ ਪ੍ਰਕਿਰਿਆ ਦੀ ਨਰਪੱਖਤਾ ਅਤੇ ਇਮਾਨਦਾਰੀ ‘ਤੇ ਪੂਰਾ ਭਰੋਸਾ ਹੈ ਅਤੇ ਜੋ ਵੀ ਜਿੱਤੇ ਉਹ ਉਸ ਨਾਲ ਮਿਲ ਕੇ ਕੰਮ ਕਰੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੌਰਗਨ ਓਰਟਗੇਸ ਨੇ ਕਿਹਾ ਕਿ ਉਹ ਅਮਰੀਕਾ ਦੇ ਨਜ਼ਰੀਏ ਤੋਂ ਕਹਿ ਰਹੇ ਹਨ ਕਿ ਉਹਨਾਂ ਨੂੰ ਭਾਰਤੀ ਚੋਣ ਪ੍ਰਕਿਰਿਆ ਦੀ ਇਮਾਮਦਾਰੀ ਅਤੇ ਨਿਰਪੱਖਤਾ ‘ਤੇ ਪੂਰਾ ਭਰੋਸਾ ਹੈ। ਉਹਨਾਂ ਕਿਹਾ ਕਿ ਅਮਰੀਕਾ ਭਾਰਤੀ ਚੋਣ ਕਮਿਸ਼ਨ ਦੇ ਨਿਰਪੱਖ ਅਤੇ ਅਜ਼ਾਦ ਭਰੋਸੇਯੋਗਤਾ ਦੇ ਕਾਰਨ ਹੋਰ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਵਿਚ ਆਪਣੇ ਦਰਸ਼ਕਾਂ ਨੂੰ ਨਹੀਂ ਭੇਜਦਾ।

Lok Sabha ElectionsLok Sabha Elections

ਓਰਟਗੇਸ ਨੇ ਕਿਹਾ ਕਿ ਉਹਨਾਂ ਦੇ ਭਾਰਤ ਸਰਕਾਰ ਨਾਲ ਮਜ਼ਬੂਤ ਸਬੰਧ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ  ਮਾਈਕ ਪੋਮਪਿਓ ਨੇ ਕਈ ਵਾਰ ਕਿਹਾ ਹੈ ਕਿ ਅਸੀਂ ਭਾਰਤ ਦੇ ਸੱਚੇ ਰਣਨੀਤਕ ਭਾਈਵਾਲ ਹਨ। ਉਹਨਾਂ ਨੇ ਬਹੁਤ ਵੱਡੀ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਭਾਰਤ ਅਤੇ ਉਸਦੇ ਲੋਕਾਂ ਦੀ ਤਾਰੀਫ ਕੀਤੀ ਹੈ। ਉਹਨਾਂ ਕਿਹਾ ਕਿ ਕਿਸੇ ਨੇ ਉਹਨਾਂ ਨੂੰ ਦੱਸਿਆ ਕਿ ਭਾਰਤ ਦੀ ਚੋਣ ਪ੍ਰਕਿਰਿਆ ਮਨੁੱਖੀ ਇਤਿਹਾਸ ਵਿਚ ਸਭ ਤੋਂ ਵੱਡੀ ਲੋਕਤਾਂਤਰਿਕ ਪ੍ਰਕਿਰਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement