ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸਿਡਨੀ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਕੀਤਾ ਯਾਦ 
Published : May 23, 2023, 8:20 pm IST
Updated : May 23, 2023, 8:21 pm IST
SHARE ARTICLE
PM Modi
PM Modi

ਗੁਰੂ ਜੀ ਨੇ ਦਸੰਵਧ ਕੱਢਣ ਦੀ ਸ਼ੁਰੂਆਤ ਕੀਤੀ ਸੀ। ਇਸੇ ਪ੍ਰੇਰਣਾ ਨਾਲ ਕੋਰੋਨਾ ਮਹਾਮਾਰੀ ਦੌਰਾਨ ਬਹੁਤ ਸਾਰੇ ਗੁਰਦੁਆਰਾ ਸਾਹਿਬ ਦੇ ਲੰਗਰਾਂ ਨੇ ਲੋਕਾਂ ਦੇ ਢਿੱਡ ਭਰੇ। 

ਆਸਟ੍ਰੇਲੀਆ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਅੱਜ ਉਹ ਸਿਡਨੀ ਵਿਖੇ ਕੁਡੋਸ ਬੈਂਕ ਅਰੇਨਾ ਪਹੁੰਚੇ, ਜਿੱਥੇ ਉਹਨਾਂ ਨੇ ਵਿਦੇਸ਼ੀ ਭਾਰਤੀਆਂ ਦੇ ਇਕ ਪ੍ਰੋਗਰਾਮ ਵਿਚ  ਸੰਬੋਧਨ ਕੀਤਾ। ਆਪਣੇ ਸਬੰਧੋਨ ਵਿਚ ਪੀ.ਐੱਮ. ਮੋਦੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਾਨੂੰ ਗੁਰੂ ਜੀ ਦੇ ਜੀਵਨ ਤੋਂ ਸਾਰਿਆਂ ਦੀ ਸੇਵਾ ਕਰਨ ਦੀ ਸਿੱਖਿਆ ਮਿਲਦੀ ਹੈ। ਗੁਰੂ ਜੀ ਨੇ ਦਸੰਵਧ ਕੱਢਣ ਦੀ ਸ਼ੁਰੂਆਤ ਕੀਤੀ ਸੀ। ਇਸੇ ਪ੍ਰੇਰਣਾ ਨਾਲ ਕੋਰੋਨਾ ਮਹਾਮਾਰੀ ਦੌਰਾਨ ਬਹੁਤ ਸਾਰੇ ਗੁਰਦੁਆਰਾ ਸਾਹਿਬ ਦੇ ਲੰਗਰਾਂ ਨੇ ਲੋਕਾਂ ਦੇ ਢਿੱਡ ਭਰੇ। 

ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਰਸੋਈਆਂ ਪੀੜਤਾਂ ਦੀ ਮਦਦ ਲਈ ਖੁੱਲ੍ਹੀ ਰਹੀ। ਆਸਟ੍ਰੇਲੀਆ ਵਿਚ ਰਹਿ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਲੋਕਾਂ ਦੀ ਮਦਦ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਭਾਰਤੀ ਕਿਤੇ ਵੀ ਰਹਿਣ ਉਹਨਾਂ ਵਿਚ ਦੂਜਿਆਂ ਦੀ ਮਦਦ ਕਰਨ ਜ਼ਜਬਾ ਕਾਇਮ ਰਹਿੰਦਾ ਹੈ। ਦੁਨੀਆ ਭਰ ਵਿਚ ਕਿਤੇ ਵੀ ਕੋਈ ਆਫ਼ਤ ਆਉਂਦੀ ਹੈ, ਭਾਰਤੀ ਮਦਦ ਲਈ ਹਮੇਸ਼ਾ ਤਿਆਰ ਰਹਿੰਦ ਹਨ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement