ਕਰਾਚੀ 'ਚ ਲੜਕੀ ਨੂੰ ਅਗ਼ਵਾ ਕਰ ਕੇ ਕੀਤਾ ਜਬਰ ਜ਼ਨਾਹ
Published : Jun 23, 2018, 2:18 am IST
Updated : Jun 23, 2018, 2:18 am IST
SHARE ARTICLE
Rape
Rape

ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ 21 ਸਾਲਾ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਬੰਦੂਕ ਦੀ ਨੋਕ 'ਤੇ ਕਥਿਤ ਰੂਪ ਨਾਲ ਅਗ਼ਵਾ ਕਰ ਕੇ ਉਸ ਨਾਲ.....

ਕਰਾਚੀ : ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ 21 ਸਾਲਾ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਬੰਦੂਕ ਦੀ ਨੋਕ 'ਤੇ ਕਥਿਤ ਰੂਪ ਨਾਲ ਅਗ਼ਵਾ ਕਰ ਕੇ ਉਸ ਨਾਲ ਜਬਰ ਜ਼ਨਾਹ ਕੀਤਾ। ਇਹ ਜਾਣਕਾਰੀ ਪੁਲਿਸ ਅਧਿਕਾਰੀਆਂ ਨੇ ਦਿਤੀ। ਇਹ ਘਟਨਾ ਬੀਤੀ ਸ਼ਾਮ ਪਾਕਿਸਤਾਨ ਦੀ ਵਿੱਤੀ ਰਾਜਧਾਨੀ ਦੇ ਗੁਲਸ਼ਾ-ਏ-ਹਦੀਦ ਇਲਾਕੇ ਵਿਚ ਵਾਪਰੀ। ਇਕ ਪੁਲਿਸ ਅਧਿਕਾਰੀ ਮੁਤਾਬਕ ਲੜਕੀ ਅਪਣੇ ਪਰਵਾਰ ਦੇ ਮੈਂਬਰਾਂ ਨਾਲ ਪਾਰਕ ਦੇ ਬਾਹਰ ਖੜੀ ਸੀ। ਉਦੋਂ ਕਾਰ ਵਿਚ ਸਵਾਰ ਤਿੰਨ ਸ਼ਖ਼ਸ ਬੰਦੂਕ ਦੀ ਨੋਕ 'ਤੇ ਉਸ ਨੂੰ ਅਗ਼ਵਾ ਕਰ ਕੇ ਲੈ ਗਏ। ਸੀਨੀਅਰ ਪੁਲਿਸ ਸੁਪਰਡੈਂਟ ਮਲੀਰ, ਅਬੀਦ ਹੁਸੈਨ ਕਯਮਖ਼ਾਨੀ ਨੇ ਦਸਿਆ ਕਿ ਬਲਾਤਕਾਰ ਦੇ ਬਾਅਦ ਦੋਸ਼ੀ ਸ਼ਖ਼ਸ

ਉਸ ਨੂੰ ਘਰ ਦੇ ਬਾਹਰ ਛੱਡ ਕੇ ਭੱਜ ਗਏ। ਪੁਲਿਸ ਮੁਤਾਬਕ ਲੜਕੀ ਦੇ ਪਿਤਾ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਦੋਸ਼ੀਆਂ ਵਿਚੋਂ ਇਕ ਸ਼ਖ਼ਸ ਉਸ ਦਾ ਗੁਆਂਢੀ ਹੈ। ਕਯਮਖ਼ਾਨੀ ਨੇ ਦਸਿਆ ਕਿ ਮੈਡੀਕਲ ਜਾਂਚ ਵਿਚ ਲੜਕੀ ਨਾਲ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਤੀਜੇ ਦੀ ਤਲਾਸ਼ ਕੀਤੀ ਜਾ ਰਹੀ ਹੈ ਜਿਸ ਕਾਰ ਵਿਚ ਲੜਕੀ ਨੂੰ ਅਗ਼ਵਾ ਕਰ ਕੇ ਲਿਜਾਇਆ ਗਿਆ ਸੀ ਪੁਲਿਸ ਨੇ ਉਸ ਕਾਰ ਨੂੰ ਵੀ ਜਬਤ ਕਰ ਲਿਆ ਹੈ।          (ਪੀ.ਟੀ.ਆਈ)

Location: Pakistan, Sindh, Karachi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement