ਵਿਕਟੋਰੀਆ ਵਿਚ ਆਏ ਹੁਣ ਤਕ ਦੇ ਸੱਭ ਤੋਂ ਵੱਧ ਮਰੀਜ਼ 
Published : Jul 23, 2020, 11:54 am IST
Updated : Jul 23, 2020, 11:54 am IST
SHARE ARTICLE
ਇਗਤਾ ਝਪਦੂਦ
ਇਗਤਾ ਝਪਦੂਦ

ਆਸਟਰੇਲੀਆ ’ਚ ਮਹਾਂਮਾਰੀ ਦਾ ਕਹਿਰ ਜਾਰੀ

ਮੈਲਬੋਰਨ, 22  ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ) : ਕੋਰੋਨਾ ਵਾਇਰਸ ਦਾ ਕਹਿਰ ਆਸਟਰੇਲੀਆ ਵਿਚ ਵੀ ਜਾਰੀ ਹੈ। ਆਸਟਰੇਲੀਆ ਵਿਚ ਇਸ ਵਾਇਰਸ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ ਜਿਸ ਕਾਰਨ ਪੀੜ੍ਹਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਆਸਟਰੇਲੀਆ ਦੇ ਸੂਬੇ ਵਿਕਟੋਰੀਆ ਵਿਚ ਇਸ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਦ ਬੀਤੇ ਕੱਲ ਸਭ ਤੋ ਵੱਧ ਲਗਭਗ 484 ਦੇ ਕਰੀਬ ਮਰੀਜ਼ਾ ਦੀ ਗਿਣਤੀ ਦੇ ਅੰਕੜੇ ਸਾਹਮਣੇ ਆਏ ਹਨ। ਵਿਕਟੋਰੀਆਂ ਸੂਬੇ ਦੇ ਪ੍ਰੀਮੀਅਰ ਭਾਵ ਮੁੱਖ ਮੰਤਰੀ ਦੁਆਰਾ ਇਸ ਵਾਇਰਸ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਵਿਕਟੋਰੀਆ ਸੂਬੇ ਵਿਚ ਵੀਰਵਾਰ ਤੋਂ 12 ਸਾਲ ਤੋਂ ਉਪਰ ਦੀ ਉਮਰ ਵਾਲੇ ਹਰ ਨਾਗਰਿਕ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਗਿਆ ਹੈ। ਮਾਸਕ ਨਾ ਪਾਉਣ ਵਾਲੇ ਲੋਕਾਂ ਨੂੰ ਪੁਲਿਸ ਦੁਆਰਾ ਜੁਰਮਾਨੇ ਵੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪ੍ਰੀਮੀਅਰ ਨੇ ਲੋਕਾਂ ਨੂੰ ਬਿਨਾ ਜ਼ਰੂਰੀ ਕੰਮਾਂ ਤੋਂ ਬਾਹਰ ਨਾ ਜਾਣ ਦੀ ਅਪੀਲ ਕਰਦੇ ਹੋਏ ਤੀਜੇ ਦਰਜੇ ਦੀਆ ਪਾਬੰਦੀਆਂ ਪਹਿਲਾਂ ਤੋਂ ਹੀ ਲਾਗੂ ਕੀਤੀਆਂ ਹੋਈਆਂ ਹਨ।
 ਵਾਇਰਸ ਕਾਰਨ ਹੁਣ ਤਕ ਆਸਟਰੇਲੀਆ ਵਿਚ 126 ਦੇ ਕਰੀਬ ਮੌਤਾਂ ਹੋ ਚੁਕੀਆ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement