ਮੈਕਸੀਕੋ 'ਚ ਇਕ ਵਿਅਕਤੀ ਨੂੰ ਬਾਹਰ ਕੱਢਣ ਨਾਲ 11 ਲੋਕਾਂ ਦੀ ਮੌਤ, 4 ਹੋਰ ਜ਼ਖਮੀ ਹੋ ਗਏ

By : GAGANDEEP

Published : Jul 23, 2023, 1:34 pm IST
Updated : Jul 23, 2023, 1:44 pm IST
SHARE ARTICLE
photo
photo

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

 

ਮੈਕਸੀਕੋ: ਮੈਕਸੀਕੋ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਵਿਅਕਤੀ ਨੂੰ ਇਕ ਔਰਤ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿਚ ਇਕ ਬਾਰ ਤੋਂ ਬਾਹਰ ਕੱਢ ਦਿਤਾ ਗਿਆ। ਗੁੱਸੇ ਵਿਚ ਵਿਅਕਤੀ ਨੇ ਵਾਪਸ ਆ ਕੇ ਸਾਰੇ ਬਾਰ ਨੂੰ ਅੱਗ ਲਗਾ ਦਿਤੀ।  ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦਸਿਆ ਕਿ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਸੂਬੇ 'ਚ 19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਤ, ਹੁਣ ਤੱਕ 40 ਲੋਕਾਂ ਦੀ ਮੌਤ 

ਜਾਣਕਾਰੀ ਅਨੁਸਾਰ ਇਹ ਘਟਨਾ ਮੈਕਸੀਕੋ ਦੇ ਉੱਤਰੀ ਰਾਜ ਸੋਨੋਰਾ ਦੇ ਸੈਨ ਲੁਈਸ ਰੀਓ ਕੋਲੋਰਾਡੋ ਸ਼ਹਿਰ ਵਿਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਸੋਨੋਰਾ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਕਿਹਾ ਕਿ ਬਾਰ ਦੀ ਅੱਗ ਵਿਚ ਸੱਤ ਪੁਰਸ਼ ਅਤੇ ਚਾਰ ਔਰਤਾਂ ਸੜਨ ਅਤੇ ਦਮ ਘੁੱਟਣ ਨਾਲ ਮੌਤ ਹੋ ਗਈ। ਚਾਰ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪੈਰੋਲ 'ਤੇ ਆਏ ਬਲਾਤਕਾਰ ਦੇ ਦੋਸ਼ੀ ਕੈਦੀ ਦਾ ਸਵਾਗਤ, ਜਸ਼ਨ 'ਚ ਲੋਕਾਂ ਨੇ ਤੋੜੇ ਟ੍ਰੈਫਿਕ ਨਿਯਮ

ਸੋਨੋਰਾ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਕਿਹਾ ਕਿ ਹਮਲਾਵਰ ਨੂੰ ਔਰਤਾਂ ਦਾ ਨਿਰਾਦਰ ਕਰਨ ਤੋਂ ਬਾਅਦ ਬਾਰ ਤੋਂ ਬਾਹਰ ਕੱਢ ਦਿਤਾ ਗਿਆ। ਫਿਰ ਵਾਪਸ ਆ ਗਿਆ ਅਤੇ ਬਾਰ ਨੂੰ ਅੱਗ ਲਗਾ ਦਿਤੀ। ਆਦਮੀ ਨੇ ਬਾਰ 'ਤੇ ਇਕ ਜਲਣਸ਼ੀਲ ਚੀਜ਼ ਸੁੱਟ ਦਿੱਤੀ, ਜਿਸ ਨਾਲ ਬਾਰ ਨੂੰ ਅੱਗ ਲੱਗ ਗਈ।  ਜਿਸ ਘਟਨਾ ਵਿਚ 11 ਲੋਕਾਂ ਦੀ ਮੌਤ ਹੋ ਗਈ। ਮੁਲਜ਼ਮ ਨੂੰ  ਗ੍ਰਿਫਤਾਰ ਕਰ ਲਿਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement