ਭਾਰਤ ਨਾਲ ਕਸ਼ਮੀਰ ਤੇ ਬਾਕੀ ਮੁੱਦਿਆਂ ਉਤੇ ਗੱਲਬਾਤ ਲਈ ਤਿਆਰ ਹਾਂ : ਪਾਕਿ ਵਿਦੇਸ਼ ਮੰਤਰੀ
Published : Aug 23, 2025, 7:17 am IST
Updated : Aug 23, 2025, 7:40 am IST
SHARE ARTICLE
Pakistan's Foreign Minister Ishaq Dar
Pakistan's Foreign Minister Ishaq Dar

ਅਮਰੀਕਾ ਤੋਂ ਭਾਰਤ ਨਾਲ ਜੰਗਬੰਦੀ ਲਈ ਫੋਨ ਆਇਆ ਸੀ

Pakistan's Foreign Minister Ishaq Dar News: ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਅਤੇ ਹੋਰ ਸਾਰੇ ਲੰਬਿਤ ਮੁੱਦਿਆਂ ਉਤੇ ਚਰਚਾ ਲਈ ਭਾਰਤ ਨਾਲ ਵਿਆਪਕ ਗੱਲਬਾਤ ਲਈ ਤਿਆਰ ਹੈ। ਡਾਰ ਨੇ ਇਸਲਾਮਾਬਾਦ ’ਚ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਵੀ ਗੱਲਬਾਤ ਹੋਵੇਗੀ, ਉਹ ਸਿਰਫ ਕਸ਼ਮੀਰ ਉਤੇ ਨਹੀਂ ਹੋਵੇਗੀ, ਸਗੋਂ ਸਾਰੇ ਮੁੱਦਿਆਂ ਉਤੇ ਹੋਵੇਗੀ।

ਭਾਰਤ ਨੇ ਸਪੱਸ਼ਟ ਕਰ ਦਿਤਾ ਹੈ ਕਿ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਵਾਪਸੀ ਅਤੇ ਅਤਿਵਾਦ ਦੇ ਮੁੱਦੇ ਉਤੇ ਹੀ ਪਾਕਿਸਤਾਨ ਨਾਲ ਗੱਲਬਾਤ ਕਰੇਗਾ। ਡਾਰ, ਜੋ ਉਪ ਪ੍ਰਧਾਨ ਮੰਤਰੀ ਵੀ ਹਨ, ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਨੇ ਸ਼ੁਰੂ ਤੋਂ ਹੀ ਸਪੱਸ਼ਟ ਕਰ ਦਿਤਾ ਸੀ ਕਿ ਭਾਰਤ ਨਾਲ ਗੱਲਬਾਤ ਕਿਸੇ ਇਕ ਨੁਕਾਤੀ ਏਜੰਡੇ ਉਤੇ ਨਹੀਂ ਹੋਵੇਗੀ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਕਿਸੇ ਵਿਚੋਲਗੀ ਦੀ ਬੇਨਤੀ ਨਹੀਂ ਕੀਤੀ ਸੀ ਪਰ ਉਸ ਨੂੰ ਨਿਰਪੱਖ ਸਥਾਨ ਉਤੇ ਬੈਠਕ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ, ‘‘ਸਾਨੂੰ ਕਿਸੇ ਨਿਰਪੱਖ ਸਥਾਨ ਉਤੇ ਬੈਠਣ ਲਈ ਕਿਹਾ ਗਿਆ ਸੀ ਅਤੇ ਮੈਂ ਕਿਹਾ ਸੀ ਕਿ ਜੇਕਰ ਅਜਿਹਾ ਹੈ ਤਾਂ ਅਸੀਂ ਮਿਲਣ ਲਈ ਤਿਆਰ ਹਾਂ।’’ 

ਡਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਭਾਰਤ ਨਾਲ ਜੰਗਬੰਦੀ ਲਈ ਫੋਨ ਆਇਆ ਸੀ। ਡਾਰ ਨੇ ਕਿਹਾ, ‘‘ਮੈਨੂੰ ਅਮਰੀਕਾ ਤੋਂ ਜੰਗਬੰਦੀ ਲਈ ਫੋਨ ਆਇਆ ਸੀ। ਮੈਂ ਸਪੱਸ਼ਟ ਕਰ ਦਿਤਾ ਸੀ ਕਿ ਪਾਕਿਸਤਾਨ ਜੰਗ ਨਹੀਂ ਚਾਹੁੰਦਾ।’’ ਡਾਰ ਨੇ ਕਿਹਾ ਕਿ ਭਾਰਤ ਨਾਲ ਜੰਗਬੰਦੀ ਸਮਝੌਤਾ ਚੱਲ ਰਿਹਾ ਹੈ।    (ਪੀਟੀਆਈ)

(For more news apart from “Pakistan's Foreign Minister Ishaq Dar, ” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement