ਜੇ ਮੈਂ ਨਾ ਹੁੰਦਾ ਤਾਂ ਹਾਂਗ ਕਾਂਗ 14 ਮਿੰਟਾਂ ’ਚ ਤਬਾਹ ਹੋ ਜਾਂਦਾ: ਟਰੰਪ
Published : Nov 23, 2019, 11:56 am IST
Updated : Nov 23, 2019, 11:56 am IST
SHARE ARTICLE
Donald Trump
Donald Trump

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਲੋਕਤੰਤਰ ਸਮਰਥਕ ਅੰਦੋਲਨ ਨੂੰ ਕੁਚਲਣ ਲਈ ਫ਼ੌਜੀਆਂ ....

ਵਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਲੋਕਤੰਤਰ ਸਮਰਥਕ ਅੰਦੋਲਨ ਨੂੰ ਕੁਚਲਣ ਲਈ ਫ਼ੌਜੀਆਂ ਨੂੰ ਭੇਜਣ ’ਤੇ ਰੋਕਣ ਤੋਂ ਮਨਾ ਕਰ ਕੇ ਹਾਂਗ ਕਾਂਗ ਨੂੰ ਤਬਾਹ ਹੋਣ ਤੋਂ ਬਚਾ ਲਿਆ। ਟਰੰਪ ਨੇ ਕਿਹਾ ਕਿ ''ਜੇ ਮੈਂ ਨਾ ਹੁੰਦਾ, ਤਾਂ 14 ਮਿੰਟਾਂ ’ਚ ਹਾਂਗ ਕਾਂਗ ਨੂੰ ਤਬਾਹ ਕਰ ਦਿੱਤਾ ਜਾਂਦਾ''।

Chinese president Xi JinpingChinese president Xi Jinping

ਦਰਅਸਲ, ਅਮਰੀਕੀ ਸੈਨੇਟ ’ਚ ਹਾਂਗ ਕਾਂਗ ਲੋਕਤੰਤਰ ਹਮਾਇਤੀਆਂ ਲਈ ਬਿੱਲ ਪੇਸ਼ ਕੀਤਾ ਗਿਆ ਸੀ। ਇਸ ਬਿਲ ਉੱਤੇ ਗੱਲਬਾਤ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਂ ਤੁਹਾਨੁੰ ਆਖਾਂਗਾ ਕਿ ਅਸੀਂ ਹਾਂਗ ਕਾਂਗ ਦੇ ਨਾਲ ਖੜਣਾ ਹੈ ਪਰ ਮੈਂ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਨਾਲ ਵੀ ਖੜ੍ਹਾ ਹਾਂ। ਉਹ ਮੇਰੇ ਦੋਸਤ ਹਨ। ਉਹ ਇੱਕ ਬੇਮਿਸਾਲ ਵਿਅਕਤੀ ਹਨ। ਟਰੰਪ ਨੇ ਕਿਹਾ ਕਿ ਸ਼ੀ ਜਿਨਪਿੰਗ ਨੇ ਹਾਂਗ ਕਾਂਗ ਦੇ ਬਾਹਰ ਲੱਖਾਂ ਫ਼ੌਜੀ ਤੈਨਾਤ ਕੀਤੇ ਹੋਏ ਹਨ। ਉਹ ਅੰਦਰ ਨਹੀਂ ਜਾ ਰਹੇ ਕਿਉਂਕਿ ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਇੰਝ ਨਾ ਕਰਨ।

Dick DurbinDick Durbin

ਅਜਿਹਾ ਕਰਨਾ ਤੁਹਾਡੀ ਵੱਡੀ ਭੁੱਲ ਹੋਵੇਗੀ। ਇਸ ਨਾਲ ਵਪਾਰਕ ਸੌਦੇ ਉੱਤੇ ਬਹੁਤ ਨਾਂਹ–ਪੱਖੀ ਪ੍ਰਭਾਵ ਪਵੇਗਾ। ਅਮਰੀਕੀ ਸੈਨੇਟ ’ਚ ਹਾਂਗ ਕਾਂਗ ਮਨੁੱਖੀ ਅਧਿਕਾਰ ਤੇ ਲੋਕਤੰਤਰ ਕਾਨੂੰਨ ਪਾਸ ਕੀਤਾ ਗਿਆ। ਹੁਣ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਿਲ ਉੱਤੇ ਹਸਤਾਖ਼ਰ ਕਰਨੇ ਹਨ। ਜਿਸ ਤੋਂ ਬਾਅਦ ਇਹ ਕਾਨੁੰਨ ਬਣ ਜਾਵੇਗਾ। ਸੈਨੇਟਰ ਡਿਕ ਡਰਬਿਨ ਨੇ ਕਿਹਾ ਕਿ ਸਦਨ ਨੇ ਬਿਲ ਪਾਸ ਕਰ ਦਿੱਤਾ। ਹੁਣ ਵਾਰੀ ਰਾਸ਼ਟਰਪਤੀ ਟਰੰਪ ਦੀ ਹੈ, ਜੋ ਇਸ ਉੱਤੇ ਹਸਤਾਖਰ ਕਰਨ ਤੇ ਇਹ ਸੰਕੇਤ ਦੇਣ ਕਿ ਅਮਰੀਕਾ, ਹਾਂਗ ਕਾਂਗ ਦੇ ਲੋਕਾਂ ਨਾਲ ਖੜ੍ਹਾ ਹੈ।

Trump governmentTrump 

ਪਿਛਲੇ ਛੇ ਮਹੀਨਿਆਂ ਤੋਂ ਲੋਕਤੰਤਰ ਦੇ ਹਮਾਇਤੀ ਹਾਂਗ ਕਾਂਗ ਸਰਕਾਰ ਦੇ ਉਸ ਬਿਲ ਦਾ ਵਿਰੋਧ ਕਰ ਰਹੇ ਹਨ, ਜਿਸ ਵਿਚ ਇਹ ਵਿਵਸਥਾ ਸੀ ਕਿ ਜੇ ਕੋਈ ਵਿਅਕਤੀ ਚੀਨ ’ਚ ਅਪਰਾਧ ਕਰਦਾ ਹੈ ਜਾਂ ਪ੍ਰਦਰਸ਼ਨ ਕਰਦਾ ਹੈ, ਤਾਂ ਉਸ ਵਿਰੁੱਧ ਹਾਂਗ ਕਾਂਗ ’ਚ ਨਹੀਂ, ਸਗੋਂ ਚੀਨ ’ਚ ਮੁਕੱਦਮਾ ਚਲਾਇਆ ਜਾਵੇਗਾ। ਵਿਰੋਧ ਪ੍ਰਦਰਸ਼ਨ ਤੋਂ ਬਾਅਦ ਹਾਂਗ ਕਾਂਗ ਸਰਕਾਰ ਨੇ ਇਹ ਬਿਲ ਵਾਪਸ ਲੈ ਲਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement