ਓਂਟਾਰਿਓ ਦੀ ਵਿਧਾਨ ਸਭਾ 'ਚ ਉੱਠਿਆ ਕਿਸਾਨਾਂ ਦਾ ਮੁੱਦਾ, ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
Published : Feb 24, 2021, 9:48 am IST
Updated : Feb 24, 2021, 8:03 pm IST
SHARE ARTICLE
Ontario legislature
Ontario legislature

ਇਸ ਵਿਚਕਾਰ ਅੱਜ ਕਿਸਾਨਾਂ ਦਾ ਮੁੱਦਾ ਓਂਟਾਰਿਓ ਵਿਚ ਵੀ ਉੱਠਿਆ ਹੈ। 

ਓਂਟਾਰਿਓ: ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਦੇ ਤਿੰਨ ਨਵੇਂ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ 92ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨ 'ਜਬਰ ਵਿਰੋਧੀ ਦਿਵਸ' ਮਨਾਉਣਗੇ। ਇਸ ਵਿਚਕਾਰ ਅੱਜ ਕਿਸਾਨਾਂ ਦਾ ਮੁੱਦਾ ਕੈਨੇਡਾ ਦੇ ਓਂਟਾਰਿਓ ਵਿਚ ਵੀ ਉੱਠਿਆ ਹੈ। 

farmerfarmer

ਦੱਸਣਯੋਗ ਹੈ ਇਹ ਮਾਮਲਾ ਬਰੈਪਟਨ ਈਸਟ ਤੋਂ ਓਂਟਾਰਿਓ ਦੇ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਨੇ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਨਿਊ ਡੈਮੋਕੈਟਿਕ ਦੇ ਆਗੂ ਤੇ ਵਿਰੋਧੀ ਧਿਰ ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਗੁਰਰਤਨ ਸਿੰਘ ਵਲੋਂ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਵੀਡੀਓ ਵੀ ਜਾਰੀ ਕੀਤਾ ਹੈ।

 

 

ਵਿਧਾਨ ਸਭਾ ਵਿਚ ਕਿਸਾਨਾਂ ਦੀ ਗੱਲ ਕਰਦਿਆਂ ਗੁਰਰਤਨ ਸਿੰਘ ਨੇ ਕਿਸਾਨਾਂ ਅਤੇ ਪ੍ਰਦਰਸ਼ਨਕਾਰੀਆਂ ਕਿਸਾਨਾਂ ਦੇ ਸਨਮਾਨ ਲਈ 2 ਮਿੰਟ ਦਾ ਮੌਨ ਰੱਖਣ ਦੀ ਅਪੀਲ ਕੀਤੀ। ਇਸ ਪੇਸ਼ਕਸ਼ ਲਈ ਵਿਧਾਨ ਸਭਾ ਦੇ ਸਪੀਕਰ ਅਤੇ ਸਾਰੇ ਮੈਂਬਰਾਂ ਵੱਲੋਂ ਸਹਿਮਤੀ ਲਈ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement