Karnataka News : ਕਰਨਾਟਕ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ

By : BALJINDERK

Published : Mar 24, 2024, 5:41 pm IST
Updated : Mar 24, 2024, 5:41 pm IST
SHARE ARTICLE
Chief Minister Siddaramaiah
Chief Minister Siddaramaiah

Karnataka News : ਕਰਨਾਟਕ ਸੋਕੇ ਦੀ ਮਾਰ ਝੱਲ ਰਿਹਾ, ਕੇਂਦਰ ਸਰਕਾਰ ਨਹੀਂ ਕਰ ਰਹੀ ਫੰਡ ਜਾਰੀ

Karnataka News : ਕਰਨਾਟਕ ਸਰਕਾਰ ਨੇ ਸੋਕਾ ਪ੍ਰਬੰਧਨ ਲਈ ਰਾਸ਼ਟਰੀ ਆਫ਼ਤ ਰਾਹਤ ਫੰਡ (NDRF) ਤੋਂ  ਸੂਬੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।

ਇਹ ਵੀ ਪੜੋ:Chhattisgarh News: ਇੱਕੋ ਪਰਵਾਰ ਦੀਆਂ ਤਿੰਨ ਔਰਤਾਂ ਹੋਈਆਂ ਲਾਪਤਾ

ਪਟੀਸ਼ਨ ਵਿਚ ਇਹ ਵੀ ਘੋਸ਼ਣਾ ਕਰਨ ਦੀ ਮੰਗ ਕੀਤੀ ਗਈ ਹੈ ਕਿ ਕੇਂਦਰ ਦਾ NDRF ਅਨੁਸਾਰ ਸੋਕਾ ਪ੍ਰਬੰਧਨ ਲਈ ਵਿੱਤੀ ਸਹਾਇਤਾ ਨਾ ਦੇਣ ਦਾ ਕਦਮ ਸੰਵਿਧਾਨ ਦੇ ਅਨੁਛੇਦ 14 ਅਤੇ 21 ਦੇ ਤਹਿਤ ਗਾਰੰਟੀਸ਼ੁਦਾ ਸੂਬੇ ਦੇ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਪਹਿਲੀ ਨਜ਼ਰ ਵਿੱਚ ਉਲੰਘਣਾ ਹੈ।
ਇਸ ’ਚ ਕਿਹਾ ਗਿਆ ਹੈ ਕਿ ਸੂਬਾ ਗੰਭੀਰ ਸੋਕੇ ਦੀ ਲਪੇਟ ’ਚ ਹੈ ਜੋ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਕੁੱਲ 236 ਵਿਚੋਂ 223 ਤਹਿਸੀਲਾਂ ਨੂੰ 2023 ਦੇ ਸਾਉਣੀ ਸੀਜ਼ਨ ਲਈ ਸੋਕਾ ਪ੍ਰਭਾਵਿਤ ਘੋਸ਼ਿਤ ਕੀਤਾ ਗਿਆ ਹੈ।

ਇਹ ਵੀ ਪੜੋ:Jhalawar Murder: ਰਾਜਸਥਾਨ ਦੇ ਝਾਲਵਾੜ ’ਚ ਡੰਪਰ ਨੇ ਪੰਜ ਲੋਕਾਂ ਨੂੰ ਕੁਚਲਿਆ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 196 ਤਹਿਸੀਲਾਂ ਨੂੰ ਗੰਭੀਰ ਰੂਪ ਵਿੱਚ ਪ੍ਰਭਾਵਿਤ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ ਅਤੇ ਬਾਕੀ 27 ਜ਼ਿਲ੍ਹੇ ਮੱਧਮ ਪ੍ਰਭਾਵਿਤ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ NDRF ਤਹਿਤ ਭਾਰਤ ਸਰਕਾਰ ਤੋਂ 18,171.44 ਕਰੋੜ ਰੁਪਏ ਦੀ ਸਹਾਇਤਾ ਮੰਗੀ ਗਈ ਹੈ।
ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਇਰ ਕਰਕੇ ਕੇਂਦਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ ਕਿ ਉਹ ਗੰਭੀਰ ਸੋਕੇ ਨਾਲ ਜੂਝ ਰਹੇ ਸੂਬੇ ਨੂੰ ਐਨਡੀਆਰਐਫ ਦੇ ਤਹਿਤ ਤੁਰੰਤ ਫੰਡ ਜਾਰੀ ਕਰੇ।
ਉਨ੍ਹਾਂ ਦੋਸ਼ ਲਾਇਆ ਕਿ ਗੰਭੀਰ ਸੋਕੇ ਦੀ ਮਾਰ ਝੱਲ ਰਹੇ ਕਰਨਾਟਕ ਨੂੰ ਕੇਂਦਰ ਸਰਕਾਰ ਫੰਡ ਜਾਰੀ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ ਹੈ। 

ਇਹ ਵੀ ਪੜੋ:Punjab News : ਗੁਜਰਾਤ ’ਚ ਪੰਜਾਬ ਦੇ 3 ਨੌਜਵਾਨਾਂ ਦੀ ਨਹਿਰ ’ਚ ਪਲਟੀ ਕੰਬਾਇਨ  

 (For more news apart from Karnataka government took the stand of the Supreme Court News in Punjabi, stay tuned to Rozana Spokesman)

Location: India, Karnataka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement