ਆਪਣੀ ਗੈਰਹਾਜ਼ਰੀ 'ਚ ਪੁੱਤ ਦੀ ਲਾਸ਼ ਨੂੰ ਦਫਨਾਉਣ 'ਤੇ ਭੜਕਿਆ ਫ਼ੌਜੀ, ਪਤਨੀ ਸਮੇਤ 13 ਲੋਕਾਂ ਦਾ ਕੀਤਾ ਕਤਲ

By : GAGANDEEP

Published : Jul 24, 2023, 1:38 pm IST
Updated : Jul 24, 2023, 1:38 pm IST
SHARE ARTICLE
photo
photo

ਫੌਜੀ ਦੀ ਨਹੀਂ ਹੋ ਸਕੀ ਪਹਿਚਾਣ

 

ਗੋਮਾ- ਕਾਂਗੋ ਵਿਚ ਆਪਣੇ ਗੈਰਹਾਜ਼ਰੀ ਵਿਚ ਬੇਟੇ ਨੂੰ ਦਫਨਾਏ ਜਾਣ ਤੋਂ ਗੁੱਸੇ ਵਿਚ ਆਏ ਇਕ ਕਾਂਗੋਲੀਜ਼ ਸਿਪਾਹੀ ਨੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਉਤੇ ਗੋਲੀਆਂ ਚਲਾ ਦਿਤੀਆਂ, ਜਿਸ ਵਿਚ 10 ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ: 'ਆਪ' ਸੰਸਦ ਮੈਂਬਰ ਸੰਜੇ ਸਿੰਘ ਪੂਰੇ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ

ਉਨ੍ਹਾਂ ਦਸਿਆ ਕਿ ਇਹ ਘਟਨਾ ਇਟੂਰੀ ਸੂਬੇ ਵਿਚ ਵਾਪਰੀ। ਸੂਬੇ 'ਚ ਫੌਜ ਦੇ ਬੁਲਾਰੇ ਲੈਫਟੀਨੈਂਟ ਜੂਲੇਸ ਨਗੋਂਗੋ ਨੇ ਦਸਿਆ ਕਿ ਸ਼ਨੀਵਾਰ ਰਾਤ ਨੂੰ ਹੋਈ ਇਸ ਘਟਨਾ 'ਚ ਫੌਜੀ ਦੀ ਪਤਨੀ, ਦੋ ਬੱਚੇ ਅਤੇ ਸਹੁਰੇ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਹੋਰ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਧਿਕਾਰੀਆਂ ਨੇ ਦਸਿਆ ਕਿ ਫੌਜੀ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਸਥਾਨਕ ਪਿੰਡ ਦੇ ਮੁਖੀ ਬਰਾਕਾ ਮੁਗਾਵਾ ਨੇ ਦਸਿਆ ਕਿ ਸਿਪਾਹੀ ਸੂਬੇ ਦੇ ਕਿਸੇ ਹੋਰ ਪਿੰਡ ਵਿੱਚ ਤਾਇਨਾਤ ਸੀ। ਉਸ ਨੇ ਦਸਿਆ ਕਿ ਵੀਰਵਾਰ ਨੂੰ ਉਸ ਦੇ ਲੜਕੇ ਦੀ ਮੌਤ ਹੋ ਗਈ ਸੀ। ਉਹ ਆਪਣੇ ਬੇਟੇ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਘਰ ਆਇਆ ਸੀ। ਆਪਣੀ ਗੈਰ-ਮੌਜੂਦਗੀ ’ਚ ਪੁੱਤਰ ਦੀ ਲਾਸ਼ ਨੂੰ ਦਫਨਾਉਣ ਕਾਰਨ ਗੁੱਸੇ ’ਚ ਆਏ ਫੌਜੀ ਨੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਲੋਕਾਂ ’ਤੇ ਗੋਲੀਆਂ ਚਲਾ ਦਿਤੀਆਂ, ਜਿਸ ’ਚ 10 ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement