ਅਮਰੀਕਾ: ਕੈਲੀਫੋਰਨੀਆ ਦੇ ਬਾਰ ਵਿਚ ਹੋਈ ਗੋਲੀਬਾਰੀ, 5 ਲੋਕਾਂ ਦੀ ਹੋਈ ਮੌਤ

By : GAGANDEEP

Published : Aug 24, 2023, 6:45 pm IST
Updated : Aug 24, 2023, 6:45 pm IST
SHARE ARTICLE
photo
photo

ਜਦਕਿ 6 ਲੋਕ ਹੋਏ ਜ਼ਖ਼ਮੀ

 

ਕੈਲੀਫੋਰਨੀਆ: ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਕੈਲੀਫੋਰਨੀਆ ਤੋਂ ਸਾਹਮਣੇ ਆਇਆ ਹੈ, ਜਿਥੇ ਬੁੱਧਵਾਰ ਨੂੰ ਬਾਰ 'ਚ ਗੋਲੀਬਾਰੀ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਫਰੀਦਕੋਟ ਜੇਲ ਵਿਚ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ, ਬਰਾਮਦ ਹੋਏ 7 ਮੋਬਾਇਲ  

ਜ਼ਖ਼ਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਰਨ ਵਾਲੇ ਪੰਜ ਲੋਕਾਂ ਵਿੱਚ ਹਮਲਾਵਰ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਹਮਲਾਵਰ ਨੇ ਬਾਈਕਰ ਬਾਰ ਨਾਮਕ ਜਗ੍ਹਾ 'ਤੇ ਗੋਲੀਬਾਰੀ ਨੂੰ ਅੰਜਾਮ ਦਿੱਤਾ। ਦੱਸ ਦੇਈਏ ਕਿ ਬਾਈਕਰ ਬਾਰ ਮੋਟਰਸਾਈਕਲ ਸਵਾਰਾਂ ਲਈ ਮਨੋਰੰਜਨ ਦਾ ਕੇਂਦਰ ਹੈ।

ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਸੈਕਟਰ 26 ਚੰਡੀਗੜ੍ਹ ਨੇ ਮਨਾਇਆ ਤੀਜ ਦਾ ਤਿਉਹਾਰ

ਓਰੇਂਜ ਕਾਉਂਟੀ ਦੇ ਪੁਲਿਸ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿਤੀ ਅਤੇ ਉਹ ਮੌਕੇ 'ਤੇ ਪਹੁੰਚ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਹਮਲਾਵਰ 'ਤੇ ਗੋਲੀ ਚਲਾ ਦਿੱਤੀ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਹਨ। ਇਸ ਘਟਨਾ ਵਿੱਚ ਕਿਸੇ ਅਧਿਕਾਰੀ ਨੂੰ ਸੱਟ ਨਹੀਂ ਲੱਗੀ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement