ਹਰਨੇਕ ਸਿੰਘ ਨੇਕੀ 'ਤੇ ਨਿਊਜ਼ੀਲੈਂਡ 'ਚ ਹਮਲਾ, ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ ਦਾਖ਼ਲ
Published : Dec 24, 2020, 10:15 am IST
Updated : Dec 24, 2020, 12:37 pm IST
SHARE ARTICLE
 Harnek Neki
Harnek Neki

ਉਨ੍ਹਾਂ ਦੇ ਇਲਾਜ ਲਈ ਕਈ ਸਰਜਰੀਆਂ ਕੀਤੀਆਂ ਗਈਆਂ ਹਨ।

ਆਕਲੈਂਡ- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਬੀਤੀ ਰਾਤ ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਨ ਵਾਲੇ ਹਰਨੇਕ ਸਿੰਘ ਨੇਕੀ ਦੀ ਬੁਰੀ ਤਰ੍ਹਾਂ ਕੁੱਟਮਾਰ ਦੀ ਖ਼ਬਰ ਸਾਹਮਣੇ ਆਈ ਹੈ।  ਨਿਊਜ਼ੀਲੈਂਡ ਤੋਂ ਮਿਲੀ ਜਾਣਕਾਰੀ ਅਨੁਸਾਰ  ਉਨ੍ਹਾਂ ਨੂੰ ਬਹੁਤ ਗੰਭੀਰ ਸੱਟਾਂ ਲੱਗਿਆ ਹਨ ਅਤੇ ਹੱਡੀਆਂ ਵੀ ਟੁੱਟੀਆਂ ਹਨ। ਉਨ੍ਹਾਂ ਨੂੰ ਆਕਲੈਂਡ ਦੇ ਮਿਡਲਮੋਰ ਹਸਪਤਾਲ ਵਿੱਚ  ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਇਲਾਜ ਲਈ ਕਈ ਸਰਜਰੀਆਂ ਕੀਤੀਆਂ ਗਈਆਂ ਹਨ। ਪੁਲਿਸ ਨੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਦੇ ਕਰੀਬ ਵਾਪਰੀ ਹੈ।

ਹਰਨੇਕ ਸਿੰਘ ਨੇਕੀ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਹੋਇਆ ਹੈ। ਗੌਰਤਲਬ ਹੈ ਕਿ ਹਰਨੇਕ ਨੇਕੀ ਸਿੱਖਾਂ ਦੇ ਖਿਲ਼ਾਫ ਕੂੜ ਪ੍ਰਚਾਰ ਕਰਦੇ ਨਜ਼ਰ ਆਉਂਦੇ ਹਨ। ਨੇਕੀ ਆਪਣੇ ਰੇਡੀਓ ਪ੍ਰੋਗਰਾਮ ਰਾਹੀਂ ਅਕਸਰ ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਦਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement