ਰਾਜਧਾਨੀ ਕੀਵ ਇੱਕ ਯੁੱਧ ਖੇਤਰ ਬਣ ਗਿਆ ਹੈ ਅਤੇ ਜ਼ਮੀਨੀ ਸਥਿਤੀ ਬਹੁਤ ਗੰਭੀਰ ਹੈ- ਯੂਕਰੇਨ 'ਚ ਭਾਰਤੀ ਰਾਜਦੂਤ
Published : Feb 25, 2022, 5:22 pm IST
Updated : Feb 25, 2022, 5:22 pm IST
SHARE ARTICLE
photo
photo

'ਰੂਸ ਨੇ ਯੂਕਰੇਨ 'ਤੇ ਆਪਣਾ ਹਮਲਾ ਉਦੋਂ ਸ਼ੁਰੂ ਕਰ ਦਿੱਤਾ ਸੀ ਜਦੋਂ ਦੇਸ਼ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੀ ਪ੍ਰਕਿਰਿਆ ਚੱਲ ਰਹੀ ਸੀ'

 

ਕੀਵ : ਯੂਕਰੇਨ ਵਿੱਚ ਭਾਰਤੀ ਰਾਜਦੂਤ ਨੇ ਕਿਹਾ ਕਿ ਯੂਕਰੇਨ ਵਿੱਚ ਸਥਿਤੀ ਯੁੱਧ ਖੇਤਰ ਬਣ ਗਈ ਹੈ ਅਤੇ ਜ਼ਮੀਨੀ ਸਥਿਤੀ ਬਹੁਤ ਗੰਭੀਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 1,000 ਭਾਰਤੀ ਵਿਦਿਆਰਥੀ ਯੂਕਰੇਨ ਛੱਡ ਰਹੇ ਹਨ ਅਤੇ ਸ਼ੁੱਕਰਵਾਰ ਨੂੰ ਰੋਮਾਨੀਆ ਪਹੁੰਚ ਜਾਣਗੇ।

 

Russia Ukraine War UpdateRussia Ukraine War Update

 

ਯੂਕਰੇਨ ਵਿੱਚ ਭਾਰਤੀ ਰਾਜਦੂਤ ਨੇ ਕਿਹਾ, “ਅਸੀਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਕੰਮ ਕਰ ਰਹੇ ਹਾਂ। 1,000 ਵਿਦਿਆਰਥੀ ਅੱਜ ਰੋਮਾਨੀਆ ਲਈ ਰਵਾਨਾ ਹੋ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਕੱਢਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।

Russia-Ukraine crisisRussia-Ukraine crisis

 

ਰੂਸ ਨੇ ਯੂਕਰੇਨ 'ਤੇ ਆਪਣਾ ਹਮਲਾ ਉਦੋਂ ਸ਼ੁਰੂ ਕਰ ਦਿੱਤਾ ਸੀ ਜਦੋਂ ਦੇਸ਼ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੀ ਪ੍ਰਕਿਰਿਆ ਚੱਲ ਰਹੀ ਸੀ। ਰਾਜਦੂਤ ਨੇ ਕਿਹਾ ਕਿ ਵਰਤਮਾਨ ਵਿੱਚ, ਰਾਜਧਾਨੀ ਕੀਵ ਇੱਕ ਯੁੱਧ ਖੇਤਰ ਬਣ ਗਿਆ ਹੈ ਅਤੇ ਜ਼ਮੀਨੀ ਸਥਿਤੀ ਬਹੁਤ ਗੰਭੀਰ ਹੈ।

 

Russia-Ukraine crisis highlights: 137 dead after first day of fightingRussia-Ukraine crisis 

ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਯੂਕਰੇਨ ਵਿੱਚ ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਨੂੰ ਸੁਰੱਖਿਅਤ ਅਤੇ ਤੰਦਰੁਸਤ ਵਾਪਸ ਲਿਆਉਣ ਲਈ ਹਰ ਸੰਭਵ ਕਦਮ ਚੁੱਕੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement