ਚੀਨ : ਤਿੰਨ ਮੰਜ਼ਲਾ ਇਮਾਰਤ 'ਚ ਅੱਗ ਲੱਗਣ ਕਾਰਨ 18 ਮੌਤਾਂ
Published : Apr 25, 2018, 2:57 am IST
Updated : Apr 25, 2018, 2:57 am IST
SHARE ARTICLE
China
China

ਮੀਡੀਆ ਰੀਪੋਰਟ ਮੁਤਾਬਕ ਇਹ ਹਾਦਸਾ ਸੋਮਵਾਰ ਦੇਰ ਰਾਤ ਹੋਇਆ

ਚੀਨ ਦੇ ਗੁਆਂਗਦੋਂਗ ਸੂਬੇ ਦੇ ਕਵਿੰਗਯਾਂਗ ਸ਼ਹਿਰ ਵਿਚ ਕਰਾਉਕੇ ਟੀਵੀ ਲੌਂਜ ਵਿਚ ਅੱਗ ਲੱਗਣ ਨਾਲ ਘੱਟ ਤੋਂ ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 5 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਮੀਡੀਆ ਰੀਪੋਰਟ ਮੁਤਾਬਕ ਇਹ ਹਾਦਸਾ ਸੋਮਵਾਰ ਦੇਰ ਰਾਤ ਹੋਇਆ।ਪੁਲਿਸ ਅਤੇ ਫ਼ਾਇਰ ਬ੍ਰਿਗੇਡ ਵਿਭਾਗ ਨੇ ਘਟਨਾ ਦੀ ਜਾਣਕਾਰੀ ਮਿਲਣ 'ਤੇ ਕੁਝ ਹੀ ਦੇਰ ਬਾਅਦ ਅੱਗ 'ਤੇ ਕਾਬੂ ਪਾ ਲਿਆ। ਪੁਲਿਸ ਨੂੰ ਸ਼ੱਕ ਹੈ ਕਿ ਇਹ ਅੱਗ ਕਿਸੇ ਨੇ ਜਾਨਬੁੱਝ ਕੇ ਲਗਾਈ ਹੈ। ਪੁਲਿਸ ਨੇ ਅੱਗ ਲਗਾਉਣ ਵਾਲੇ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਕਿਹਾ ਕਿ ਇਸ ਅੱਗ ਦੀ ਘਟਨਾ ਦੇ ਸ਼ੱਕੀ 32 ਸਾਲਾ ਲਿਊ ਚੁਨਲੂ ਨੂੰ ਨੇੜੇ ਦੇ ਇਕ ਪਿੰਡ 'ਚੋਂ ਗ੍ਰਿਫ਼ਤਾਰ ਕੀਤਾ।ਪੁਲਿਸ ਨੇ ਦਸਿਆ ਕਿ ਸ਼ੱਕੀ ਨੇ ਅੱਗ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਟੀਵੀ ਲੌਂਜ ਦੇ ਦਰਵਾਜੇ ਵਿਚ ਮੋਟਰਸਾਈਕਲ ਖੜਾ ਕਰ ਕੇ ਬੰਦ ਕਰ ਦਿਤਾ।

ChinaChina

ਸ਼ੱਕੀ ਦੇ ਲੱਕ 'ਤੇ ਵੀ ਅੱਗ ਨਾਲ ਝੁਲਸਣ ਦੇ ਨਿਸ਼ਾਨ ਹਨ। ਦਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਸ਼ੱਕੀ ਦੀ ਸੂਚਨਾ ਦੇਣ ਵਾਲੇ ਨੂੰ 2 ਲੱਖ ਯੂਆਨ ਦਾ ਇਨਾਮ ਦੇਣ ਦੀ ਘੋਸ਼ਣ ਕੀਤੀ ਸੀ।ਜ਼ਿਕਰਯੋਗ ਹੈ ਕਿ ਚੀਨ 'ਚ ਸੁਰੱਖਿਆ ਦੇ ਕਾਨੂੰਨ ਨਰਮ ਹੋਣ ਕਾਰਨ ਅੱਗਜਨੀ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਸਾਲ 2015 'ਚ ਸਰਕਾਰੀ ਮੁਲਾਜ਼ਮਾਂ ਦੀ ਲਾਪਰਵਾਹੀ ਕਾਰਨ ਇਕ ਨਰਸਿੰਗ ਹੋਮ 'ਚ ਅੱਗ ਲੱਗ ਗਈ ਸੀ, ਜਿਸ 'ਚ 38 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ 'ਚ 21 ਦੋਸ਼ੀਆਂ ਨੂੰ ਜੇਲ ਦੀ ਸਜ਼ਾ ਦਿਤੀ ਗਈ ਸੀ। ਇਸ ਤੋਂ ਇਲਾਵਾ ਪਿਛਲੇ ਸਾਲ ਰਾਜਧਾਨੀ ਬੀਜਿੰਗ 'ਚ ਅੱਗ ਲੱਗਣ ਦੀਆਂ ਦੋ ਘਟਨਾਵਾਂ 'ਚ ਲਗਭਗ ਦੋ ਦਰਜਨ ਪਰਵਾਸੀਆਂ ਦੀ ਮੌਤ ਹੋ ਗਈ ਸੀ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement