ਅਮਰੀਕਾ 'ਚ ਕਰੋਨਾ ਦਾ ਕਹਿਰ, 97 ਹਜ਼ਾਰ ਤੋਂ ਜ਼ਿਆਦਾ ਮੌਤਾਂ, ਬਾਜ਼ਿਲ ਤੋਂ ਆਉਂਣ ਵਾਲੇ ਯਾਤਰੀਆਂ 'ਤੇ ਰੋਕ
Published : May 25, 2020, 12:15 pm IST
Updated : May 25, 2020, 12:15 pm IST
SHARE ARTICLE
Covid 19
Covid 19

ਚੀਨ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਇਸ ਸਮੇਂ ਪੂਰੇ ਵਿਸ਼ਵ ਵਿਚ ਹੜਕੰਪ ਮਚਾ ਰੱਖਿਆ ਹੈ।

ਚੀਨ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਇਸ ਸਮੇਂ ਪੂਰੇ ਵਿਸ਼ਵ ਵਿਚ ਹੜਕੰਪ ਮਚਾ ਰੱਖਿਆ ਹੈ। ਬੀਤੇ ਕੁਝ ਦਿਨਾਂ ਤੋਂ ਦਨੀਆਂ ਭਰ ਵਿਚੋਂ ਹਰ ਰੋਜ ਇਕ ਲੱਖ ਤੋੰ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ। ਇਸ ਮਹਾਂਮਾਰੀ ਨੇ ਸਭ ਤੋਂ ਵੱਧ ਮਾਰ ਅਮਰੀਕਾ ਵਿਚ ਕੀਤੀ ਹੈ। ਇਥੇ ਬੀਤੇ 24 ਘੰਟੇ ਵਿਚ 638 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਹੁਣ ਤੱਕ ਅਮਰੀਕਾ ਵਿਚ 97 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਇਸ ਹਫ਼ਤੇ ਦੇ ਵਿਚ ਹੀ ਇੱਥੇ ਮੌਤਾਂ ਦਾ ਅੰਕੜਾ ਇਕ ਲੱਖ ਨੂੰ ਪਾਰ ਕਰ ਸਕਦਾ ਹੈ।

CoronavirusCoronavirus

ਇਸ ਸਮੇਂ ਅਮਰੀਕਾ ਹੀ ਦੁਨੀਆਂ ਦਾ ਇਕ ਅਜਿਹਾ ਦੇਸ਼ ਜਿੱਥੇ ਕਰੋਨਾ ਮਹਾਂਮਾਰੀ ਨੇ ਇੰਨੀ ਵੱਡੀ ਗਿਣਤੀ ਵਿਚ ਨੁਕਸਾਨ ਕੀਤਾ ਹੈ।  ਹੁਣ ਤੱਕ ਇੱਥੇ 16 ਲੱਖ ਤੋਂ ਜ਼ਿਆਦਾ ਲੋਕਾਂ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਉਧਰ ਅਮਰੀਕਾ ਦੇ ਰਾਸ਼ਟਰਪਤੀ ਡੋਨਲ ਟਰੰਪ ਦੇ ਵੱਲੋਂ ਹੁਣ ਅਮਰੀਕਾ ਵਿਚ ਥੋੜੀ ਰਾਹਤ ਦੇਣੀ ਸ਼ੁਰੂ ਕਰ ਦਿੱਤੀ ਹੈ। ਕਈ ਇਲਾਕਿਆਂ ਵਿਚ ਛੂਟ ਦਿੱਤੀ ਜਾ ਚੁੱਕੀ ਹੈ।

Trump defends his use of unproven treatment as prevention against coronavirusTrump coronavirus

ਹਾਲਾਂਕਿ ਅਮਰੀਕਾ ਵੱਲੋਂ ਬਾਜ਼ਿਲ ਤੋਂ ਆਉਂਣ ਵਾਲੇ ਕਿਸੇ ਵੀ ਯਾਤਰੀ ਦੇ ਰੋਕ ਲਗਾ ਦਿੱਤੀ ਸੀ। ਅਗਲੇ ਆਦੇਸ਼ ਤੱਕ ਕਿਸੇ ਵੀ ਵਿਅਕਤੀ ਨੂੰ ਬਾਜ਼ੀਲ ਤੋਂ ਅਮਰੀਕਾ ਆਉਂਣ ਦੀ ਇਜ਼ਾਜ ਨਹੀਂ ਹੈ, ਪਰ ਇਸ ਵਿਚ ਅਮਰੀਕਾ ਤੋਂ ਵਾਪਿਸ ਪਰਤ ਰਹੇ ਨਾਗਰਿਕਾਂ ਨੂੰ ਇਸ ਤੋਂ ਰਾਹਤ ਮਿਲੇਗੀ। ਅਮਰੀਕਾ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਇਨ੍ਹਾਂ ਦਿਨਾਂ ਵਿਚ ਬਾਜ਼ਿਲ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਕਾਫੀ ਵਾਧਾ ਹੋ ਰਿਹਾ ਹੈ, ਕਿਉਂਕਿ ਉੱਥੇ ਹੁਣ ਤੱਕ ਸਾਢੇ ਤਿੰਨ ਲੱਖ ਦੇ ਕਰੀਬ ਲੋਕ ਕਰੋਨਾ ਵਾਇਰਸ ਦੇ ਲਪੇਟ ਵਿਚ ਆ ਚੁੱਕੇ ਹਨ ਅਤੇ 22 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

CoronavirusCoronavirus

ਇਸ ਤੋਂ ਇਲਾਵਾ ਇੱਥੇ ਹਰ-ਰੋਜ਼ 25 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ਼ ਹੋ ਰਹੇ ਹਨ। ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਮਾਮਲੇ ਦੇ ਵਿਚ ਬਾਜ਼ਿਲ ਅਮਰੀਕਾ ਤੋਂ ਬਾਅਦ ਦੂਜੇ ਨੰਬਰ ਤੇ ਚੱਲ ਰਿਹਾ ਹੈ। ਇਸ ਨੂੰ ਦੇਖਦਿਆਂ ਅਮਰੀਕਾ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰ ਯੋਗ ਹੈ ਕਿ ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਦੇ ਮਾਮਲੇ 60 ਲੱਖ ਦੇ ਕਰੀਬ ਪਹੁੰਚ ਚੁੱਕੇ ਹਨ ਅਤੇ ਸਾਢੇ ਤਿੰਨ ਲੱਖ ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕਾ ਹੈ।

CoronavirusCoronavirus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement