ਵਿਦੇਸ਼ਾਂ 'ਚ ਵੀ ਹੋਣ ਲੱਗੀ ਭਾਰਤ ਸਰਕਾਰ ਦੇ ਕਾਲੇ ਕਾਨੂੰਨਾਂ ਦੀ ਵਿਰੋਧਤਾ
Published : Sep 25, 2020, 11:09 pm IST
Updated : Sep 25, 2020, 11:09 pm IST
SHARE ARTICLE
image
image

ਭਾਰਤੀ ਕਾਮਿਆਂ ਨੇ ਖੇਤੀ ਬਿਲਾਂ ਦੇ ਵਿਰੋਧ 'ਚ ਪ੍ਰਗਟਾਇਆ ਰੋਸ

ਰੋਮ ਇਟਲੀ, 25 ਸਤੰਬਰ (ਜਸਵਿੰਦਰ ਕੌਰ) : ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਖੇਤੀਬਾੜੀ ਬਿੱਲ ਦੇ ਵਿਰੋਧ 'ਚ ਅੱਜ ਇਟਲੀ 'ਚ ਵੱਸਦੇ ਭਾਰਤੀ ਨੌਜਵਾਨ ਕਾਮਿਆਂ ਵਲੋਂ ਭਾਰੀ ਰੋਸ ਜਤਾਇਆ ਗਿਆ ਹੈ, ਉਨ੍ਹਾਂ ਦਾ ਮੰਨਣਾ ਹੈ ਕਿ ਸੰਸਦ 'ਚ ਪਾਸ ਹੋਇਆ ਕਿਸਾਨ ਵਿਰੋਧੀ ਬਿੱਲ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ।imageimage

 


ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਿਆਂ ਦੀ ਮਾਰ ਹੇਠ ਡੁੱਬਾ ਹੋਇਆ ਹੈ ਉਤੋ ਸਰਕਾਰ ਨੇ ਇਹ ਬਿੱਲ ਲਿਆ ਕੇ ਕਿਸਾਨ ਨੂੰ ਤਬਾਹੀ ਕਿਨਾਰੇ ਖੜ੍ਹਾ ਕਰ ਦਿਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ ਪਰ ਸਰਕਾਰ ਦੁਆਰਾ ਦੇਸ਼ ਦੇ ਅੰਨਦਾਤਿਆ ਉੱਤੇ ਇਸ ਤਰ੍ਹਾਂ ਦੇ ਬਿੱਲ ਪਾਸ ਕੇ ਉਨ੍ਹਾਂ ਨੂੰ ਆਰਥਕ ਤੌਰ 'ਤੇ ਹੋਰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸਾਨ ਤਾ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ। ਇਸ ਮੌਕੇ ਅਮਰਜੀਤ ਸਿੰਘ, ਸਤਪਾਲ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਪਰਮਜੀਤ ਸਿੰਘ, ਯਾਦਵਿੰਦਰ ਸਿੰਘ, ਜਸਪ੍ਰੀਤ ਸਿੰਘ ਗਗਨਦੀਪ ਸਿੱਧੂ, ਮਨਜੀਤ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਹੀਰ,ਹਸਮੱਤ ਢੀਂਡਸਾ ਨੇ ਆਖਿਆ ਕਿ ਉਹ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਖੁੱਲ੍ਹ ਕੇ ਵਿਰੋਧਤਾ ਕਰਦੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement