ਸ਼ਾਂਤੀ ਵਾਰਤਾ ਪਾਕਿ ‘ਤੇ ਨਿਰਭਰ, ਭਾਰਤ-ਪਾਕਿ ਚਾਹੇ ਤਾਂ ਵਿਚੋਲਗੀ ਲਈ ਤਿਆਰ ਹਾਂ: ਅਮਰੀਕਾ
Published : Oct 25, 2019, 4:54 pm IST
Updated : Oct 25, 2019, 4:54 pm IST
SHARE ARTICLE
Modi, Trump, Imran Khan
Modi, Trump, Imran Khan

America ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ...

ਵਾਸ਼ਿੰਗਟਨ: America ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਚਾਹੁਣ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਲਈ ਤਿਆਰ ਹਨ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਇਹ ਵੀ ਦੁਹਰਾਇਆ ਕਿ ਸ਼ਾਂਤੀ ਵਰਤਾ ਪਾਕਿਸਤਾਨ 'ਤੇ ਨਿਰਭਰ ਕਰਦੀ ਹੈ, ਜਿਸ ਨੂੰ ਅਤਿਵਾਦੀ ਸਮੂਹਾਂ ਦੇ ਵਿਰੁੱਧ ਲਗਾਤਾਰ ਅਤੇ ਵਾਪਸੀ ਯੋਗ ਕਾਰਵਾਈ ਕਰਨੀ ਹੋਵੇਗੀ। ਹਾਲ ਹੀ ‘ਚ ਟਰੰਪ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ‘ਚ ਵਿਚੋਲਗੀ ਦੀ ਪੇਸ਼ਕਸ਼ ਕਰ ਚੁੱਕੇ ਹਨ।

TrumpTrump

ਜਦਕਿ ਭਾਰਤ ਨੇ ਆਪਣਾ ਰਵੱਈਆ ਸਾਫ ਕਰ ਦਿੱਤਾ ਹੈ ਕਿ ਕਸ਼ਮੀਰ ਇਕ ਅੰਦਰੂਨੀ ਮੁੱਦਾ ਹੈ, ਜਿਸ ਦੇ ਹੱਲ ਲਈ ਦੋਹਾਂ ਦੇਸ਼ਾਂ ਵਿਚ ਦੋ-ਪੱਖੀ ਵਾਰਤਾ ਦੀ ਲੋੜ ਹੈ। ਇਕ ਸਵਾਲ ਦੇ ਜਵਾਬ ਵਿਚ ਅਮਰੀਕੀ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਜੇਕਰ ਦੋਵੇਂ ਦੇਸ਼ ਕਹਿੰਦੇ ਹਨ ਤਾਂ ਟਰੰਪ ਨਿਸ਼ਚਿਤ ਰੂਪ ਨਾਲ ਵਿਚੋਲਗੀ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਭਾਵੇਂਕਿ ਭਾਰਤ ਇਸ ਮਾਮਲੇ ਵਿਚ ਕਿਸੇ ਤੀਜੇ ਦੇਸ਼ ਦੀ ਦਖਲ ਅੰਦਾਜ਼ੀ ਨਹੀਂ ਚਾਹੁੰਦਾ। ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਹਾਲ ਹੀ ਵਿਚ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚ ਤੀਜੇ ਪੱਖ ਦੀ ਵਿਚੋਲਗੀ ਦੀ ਕਿਸੇ ਤਰ੍ਹਾਂ ਦੀ ਗੁੰਜਾਇਸ਼ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਸੀ। 

Modi with ImranModi with Imran

ਇਕ ਸਵਾਲ ਦੇ ਜਵਾਬ ਵਿਚ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਪਾਕਿਸਤਾਨ ਅਤਿਵਾਦ ਵਿਰੁੱਧ ਮਜ਼ਬੂਤ ਅਤੇ ਵਾਪਸੀ ਯੋਗ ਕਦਮ ਚੁੱਕੇ। ਗੱਲਬਾਤ ਕਰਨੀ ਵੀ ਸੰਭਵ ਹੈ ਅਤੇ ਸੰਯੁਕਤ ਰਾਜ ਅਮਰੀਕਾ ਦੋ ਪਰਮਾਣੂ ਸੰਪੰਨ ਗੁਆਂਢੀ ਦੇਸ਼ਾਂ ਨੂੰ ਗੱਲਬਾਤ ਲਈ ਉਤਸ਼ਾਹਿਤ ਕਰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement