Kazakhstan Plane Crash News: ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਕਰੈਸ਼, 70 ਲੋਕ ਸਨ ਸਵਾਰ
Published : Dec 25, 2024, 1:17 pm IST
Updated : Dec 25, 2024, 2:08 pm IST
SHARE ARTICLE
Kazakhstan Plane Crash News in punjabi
Kazakhstan Plane Crash News in punjabi

Kazakhstan Plane Crash News: ਪੰਛੀਆਂ ਦੇ ਝੁੰਡ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ

ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਇਕ ਜਹਾਜ਼ ਕਜ਼ਾਕਿਸਤਾਨ ਵਿਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ 'ਚ ਕਰੀਬ 70 ਲੋਕ ਸਵਾਰ ਸਨ। ਇਹ ਜਹਾਜ਼ ਅਜ਼ਰਬਾਈਜਾਨ ਦੇ ਬਾਕੂ ਤੋਂ ਰੂਸ ਦੇ ਚੇਚਨੀਆ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ। ਜਿਵੇਂ ਹੀ ਇਹ ਜਹਾਜ਼ ਪੰਛੀਆਂ ਦੇ ਝੁੰਡ ਨਾਲ ਟਕਰਾਇਆ ਤਾਂ ਪਾਇਲਟ ਨੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋ ਸਕਿਆ ਤੇ ਜਹਾਜ਼ ਹਾਦਸਾਗ੍ਰਸਤ ਹੋ ਗਿਆ। 

ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਸੀ। ਕਜ਼ਾਕਿਸਤਾਨ ਦੇ ਟਰਾਂਸਪੋਰਟ ਮੰਤਰਾਲੇ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ 'ਚ 62 ਯਾਤਰੀ ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ।

ਕਜ਼ਾਕਿਸਤਾਨ ਦੇ ਸਿਹਤ ਮੰਤਰੀ ਨੇ ਕਿਹਾ ਕਿ ਹਾਦਸੇ 'ਚ ਛੇ ਲੋਕ ਵਾਲ-ਵਾਲ ਬਚ ਗਏ। ਅਜ਼ਰਬਾਈਜਾਨ ਨੇ ਏਅਰਲਾਈਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਾਦਸੇ ਦਾ ਕਾਰਨ ਜਹਾਜ਼ ਅਤੇ ਪੰਛੀਆਂ ਦੇ ਝੁੰਡ ਵਿਚਕਾਰ ਟੱਕਰ ਸੀ।ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਇਕ ਜਹਾਜ਼ ਜ਼ਮੀਨ 'ਤੇ ਕ੍ਰੈਸ਼ ਹੋਇਆ ਪਿਆ ਅਤੇ ਅੱਗ ਦੇ ਗੋਲੇ ਵਾਂਗ ਨਜ਼ਰ ਆ ਰਿਹਾ ਹੈ। ਹਾਦਸੇ 'ਤੇ ਅਜ਼ਰਬਾਈਜਾਨ ਏਅਰਲਾਈਨਜ਼ ਵੱਲੋਂ ਕੋਈ ਟਿੱਪਣੀ ਨਹੀਂ ਜਾਰੀ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement