ਕੈਨੇਡਾ 'ਚ ਪੰਜਾਬੀ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
Published : Sep 26, 2022, 11:57 am IST
Updated : Sep 26, 2022, 12:12 pm IST
SHARE ARTICLE
A Punjabi died tragically in a road accident in Canada
A Punjabi died tragically in a road accident in Canada

ਫਰੀਦਕੋਟ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਨਿਊਯਾਰਕ: ਕੈਨੇਡਾ ਤੋਂ ਮੰਦਭਾਗੀ  ਖਬਰ ਸਾਹਮਣੇ ਆਈ ਹੈ। ਇਥੋਂ ਦੇ ਐਡਮਿੰਟਨ ਵਿਚ ਰਹਿੰਦੇ ਪੰਜਾਬੀ ਟਰੱਕਿੰਗ ਦੇ ਕਾਰੋਬਾਰੀ ਗੁਰਕੀਰਤਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਐਡਮਿੰਟਨ, ਕੈਨੇਡਾ ਵਿੱਚ ਰਹਿੰਦਾ ਸੀ ਅਤੇ ਟਰੱਕਿੰਗ ਦਾ ਇਕ ਸਫਲ ਕਾਰੋਬਾਰੀ ਸੀ।

ਉਸ ਦਾ ਟਰੱਕਿੰਗ ਦਾ ਕਾਰੋਬਾਰ ਹੋਣ ਕਰਕੇ ਉਹ ਆਪਣੇ ਕੰਮ ਦੇ ਚੱਲਦਿਆਂ ਰੋਜ਼ਾਨਾ ਹੀ ਐਡਮਿੰਟਨ ਤੋਂ ਫੋਰਟ ਮੈਕਮਰੀ ਅੱਪਡਾਊਨ ਕਰਦਾ ਸੀ।  ਜਾਣਕਾਰੀ ਅਨੁਸਾਰ ਬੀਤੀ ਰਾਤ ਜਦੋਂ ਰਾਤ ਨੂੰ ਉਹ ਆਪਣੇ ਪਿੱਕਅੱਪ ਟਰੱਕ ਵਿੱਚ ਘਰ ਪਰਤ ਰਿਹਾ ਸੀ ਤਾਂ ਸਾਹਮਣੇ ਤੋਂ ਆਉਂਦੇ ਇੱਕ ਦੂਜੇ ਪਿੱਕਅੱਪ ਟਰੱਕ ਨਾਲ ਉਸ ਦਾ ਟਰੱਕ ਟਕਰਾਅ ਗਿਆ ਅਤੇ ਇਸ ਹਾਦਸੇ ਵਿਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸਿਆ ਜਾਂਦਾ ਹੈ ਕਿ ਇਸ ਦਰਦਨਾਕ ਹਾਦਸੇ ਵਿੱਚ ਦੂਜੇ ਪਿੱਕਅੱਪ ਟਰੱਕ ਦਾ ਡਰਾਈਵਰ ਜੋ ਕਿ ਇੱਕ ਗੋਰਾ ਸੀ, ਉਸ ਦੀ ਵੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਵਿਚ ਦੋਨੋਂ ਟਰੱਕ ਵੀ ਬੁਰੀ ਤਾਂ ਨੁਕਸਾਨੇ ਗਏ।  ਮ੍ਰਿਤਕ ਗੁਰਕੀਰਤਪਾਲ ਸਿੰਘ  ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਸੀ।  ਮ੍ਰਿਤਕ ਦੀ ਮੌਤ ਦੀ ਖਬਰ ਮਿਲਣ ਤੋਂ  ਬਾਇਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement