​​​​​​​ਨਵਾਜ਼ ਸ਼ਰੀਫ਼ ਨੂੰ ਪਿਆ ਦਿਲ ਦਾ ਦੌਰਾ, ਹਾਲਤ ਨਾਜ਼ੁਕ
Published : Oct 26, 2019, 2:02 pm IST
Updated : Oct 26, 2019, 2:02 pm IST
SHARE ARTICLE
nawaz sharif
nawaz sharif

ਦੌਰਾ ਪੈਣ ਤੋਂ ਬਾਅਦ ਉਹਨਾਂ ਦੀ ਦੇਖ ਰੇਖ ਹੋਰ ਵੀ ਵਧਾ ਦਿੱਤੀ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਦਿਲ ਦਾ ਦੌਰਾ ਹਲਕੀ ਕਿਸਮ ਦਾ ਹੈ।

ਲਾਹੌਰ- ਪਹਿਲਾਂ ਤੋਂ ਹੀ ਖਰਾਬ ਸਿਹਤ ਦੀ ਸਮੱਸਿਆ ਨਾਲ ਜੂਝ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਦਿਲ ਦਾ ਦੌਰਾ ਪੈ ਗਿਆ ਹੈ। ਨਵਾਜ਼ ਸ਼ਰੀਫ਼ ਪਹਿਲਾਂ ਤੋਂ ਹੀ ਲਾਹੌਰ ਦੇ ਹਸਪਤਾਲ ਵਿਚ ਦਾਖਲ ਸੀ। ਹਸਪਤਾਲ ਵਿਚ ਹੀ ਉਹਨਾਂ ਨੂੰ ਦਿਲ ਦਾ ਦੌਰਾ ਪਿਆ। ਦੌਰਾ ਪੈਣ ਤੋਂ ਬਾਅਦ ਉਹਨਾਂ ਦੀ ਦੇਖ ਰੇਖ ਹੋਰ ਵੀ ਵਧਾ ਦਿੱਤੀ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਦਿਲ ਦਾ ਦੌਰਾ ਹਲਕੀ ਕਿਸਮ ਦਾ ਹੈ। ਡਾਕਟਰਾਂ ਨੇ ਨਵਾਜ਼ ਸ਼ਰੀਫ਼ ਦਾ ਈਸੀਜੀ, ਕਾਡਰਿਊਗ੍ਰਾਫੀ ਟੈਸਟ ਕਰਵਾਇਆ ਹੈ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਹਨਾਂ ਦੀ ਸਹੀ ਬਿਮਾਰੀ ਦਾ ਪਤਾ ਲੱਗ ਸਕੇਗਾ। ਦੱਸ ਦੀਏ ਕਿ ਕਰਪਸ਼ਨ ਕੇਸ ਵਿਚ ਸਜਾ ਕੱਟ ਰਹੇ ਨਵਾਜ਼ ਸ਼ਰੀਫ਼ ਪਹਿਲਾਂ ਤੋਂ ਹੀ ਗੰਭੀਰ ਰੂਪ  ਨਾਲ ਬਿਮਾਰ ਹਨ। ਉਹਨਾਂ ਦਾ ਬਲੱਡ ਪਲੇਟਲੇਟ ਕਾਊਂਟ ਘਟ ਕੇ 12 ਹਜ਼ਾਰ ਪਹੁੰਚ ਗਿਆ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement