ਕਿਸਾਨ ਸੰਘਰਸ਼ ਨੂੰ ਐੱਨ.ਆਰ.ਆਈ. ਵੀਰਾਂ ਦਾ ਵੀ ਮਿਲਿਆ ਭਰਵਾਂ ਸਮਰਥਨ
Published : Nov 26, 2020, 11:07 am IST
Updated : Nov 26, 2020, 11:07 am IST
SHARE ARTICLE
Punjab farmer at border
Punjab farmer at border

ਦਰਸ਼ਨ ਨੂੰ ਪੁਲਿਸ ਦੀਆਂ ਲਾਠੀਆਂ ਨਾਲ ਰੋਕਣਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ

ਇਟਲੀ - ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਧੌਣ 'ਤੇ ਗੋਡਾ ਰੱਖ ਕੇ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਆਰੰਭ ਕੀਤੇ ਸ਼ੰਘਰਸ ਦਾ ਐੱਨ.ਆਰ.ਆਈ. ਵੀਰਾਂ ਵਲੋਂ ਭਰਵਾਂ ਸਮਰਥਨ ਕੀਤਾ ਜਾ ਰਿਹਾ ਹੈ। ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਸ. ਤਜਵਿੰਦਰ ਸਿੰਘ ਬੱਬੀ, ਸੁਖਜਿੰਦਰ ਸਿੰਘ ਕਾਲਰੂ, ਮਨਜੀਤ ਸਿੰਘ ਨਾਜਰ ਅਤੇ ਸ. ਭਗਵੰਤ ਸਿੰਘ ਨੇ ਸਾਂਝੇ ਤੌਰ 'ਤੇ ਆਖਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਹੱਕਾਂ ਦੀ ਮੰਗ ਲਈ ਸ਼ਾਂਤੀ ਪੂਰਨ ਤਰੀਕੇ ਨਾਲ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਪੁਲਿਸ ਦੀਆਂ ਲਾਠੀਆਂ ਨਾਲ ਰੋਕਣਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ। 

NRIsNRIs

ਉਨ੍ਹਾਂ ਆਖਿਆ ਕਿ ਦੇਸ਼ ਦਾ ਕਿਸਾਨ ਜਾਗ ਉੱਠਿਆ ਹੈ ਉਸ ਦੀ ਆਵਾਜ਼ ਨੂੰ ਦਬਾਉਣਾ ਸਰਕਾਰ ਲਈ ਸੌਖਾ ਨਹੀ ਹੋਵੇਗਾ ਪਰ ਜੇ ਅੱਜ ਕਿਸਾਨ ਹਿੰਮਤ ਹਾਰ ਗਏ ਤਾਂ ਖੇਤੀ ਦਾ ਧੰਦਾ ਬਿਲਕੁਲ ਬੰਦ ਹੋ ਜਾਵੇਗਾ ਤੇ ਲੋਕ ਕੁਝ ਕੁ ਸ਼ਾਹੀ ਘਰਾਣਿਆਂ ਵੱਲੋਂ ਤੈਅ ਕੀਤੇ ਰੇਟਾਂ 'ਤੇ ਡੱਬਾ ਬੰਦ ਵਸਤਾਂ ਖਾਣ ਲਈ ਮਜਬੂਰ ਹੋ ਜਾਣਗੇ। 

Farmers ProtestFarmers Protest

ਜ਼ਿਕਰਯੋਗ ਹੈ ਕਿ ਅਮਰੀਕਾ ਸਮੇਤ ਯੂਰਪ ਦੇ ਬਹੁਤ ਸਾਰੇ ਦੇਸ਼ਾਂ ਵਿਚ ਮੰਡੀ ਕਰਨ ਦਾ ਅਜਿਹਾ ਘਟੀਆ ਸਿਸਟਮ ਹੋਣ ਕਾਰਨ ਇਨ੍ਹਾਂ ਦੇਸ਼ਾਂ ਦੀ ਕਿਸਾਨੀ ਬਿਲਕੁਲ ਤਬਾਹ ਹੋ ਚੁੱਕੀ ਹੈ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆ ਮੋਟੀਆਂ ਸਬਸਿਡੀਆਂ ਵੀ ਕਿਸਾਨੀ ਨੂੰ ਨਹੀ ਬਚਾ ਸਕੀਆਂ ਜਦ ਕਿ ਸਾਡੇ ਦੇਸ਼ ਦੀਆਂ ਸਰਕਾਰਾਂ ਤੋਂ ਅਜਿਹੀ ਕੋਈ ਆਸ ਵੀ ਨਹੀਂ ਰੱਖੀ ਜਾ ਸਕਦੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement