ਬੱਸ ਤੇ ਟਰੱਕ 'ਚ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਹੋਈ ਮੌਤ

By : GAGANDEEP

Published : Mar 27, 2023, 2:07 pm IST
Updated : Mar 27, 2023, 2:52 pm IST
SHARE ARTICLE
PHOTO
PHOTO

ਸੜਕ 'ਤੇ ਖੜ੍ਹੀ ਬੱਸ ਤੋਂ ਬਚਣ ਦੀ ਕੋਸ਼ਿਸ਼ ਕਰਦੇ ਸਮੇਂ ਟਰੱਕ ਨਾਲ ਟਕਰਾ ਗਈ ਮਿੰਨੀ ਬੱਸ

 

ਅਕਰਾ: ਦੱਖਣੀ ਘਾਨਾ ਵਿੱਚ ਇੱਕ ਮਿੰਨੀ ਬੱਸ ਅਤੇ ਇੱਕ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਘਾਨਾ ਨੈਸ਼ਨਲ ਫਾਇਰ ਸਰਵਿਸ (GNFS) ਦੇ ਪੂਰਬੀ ਖੇਤਰੀ ਡਿਵੀਜ਼ਨ ਕਮਾਂਡਰ ਜੈਨੀਫਰ ਨਾ ਯਾਰਲੇ ਕਵੇ ਨੇ ਦੱਸਿਆ ਕਿ ਇਹ ਹਾਦਸਾ ਪੂਰਬੀ ਖੇਤਰ ਦੇ ਲੋਅਰ ਮਾਨਿਆ ਕ੍ਰੋਬੋ ਨਗਰਪਾਲਿਕਾ ਵਿੱਚ ਕੋਪੋਂਗ-ਤੇਮਾ ਹਾਈਵੇਅ 'ਤੇ ਸ਼ਨੀਵਾਰ ਨੂੰ ਵਾਪਰਿਆ।

ਕਵੇ ਨੇ ਦੱਸਿਆ ਕਿ ਹਾਦਸੇ ਵਿੱਚ ਛੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀਆਂ ਨੂੰ ਐਕਿਊਜ਼ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਮਿੰਨੀ ਬੱਸ ਨੇ ਸੜਕ 'ਤੇ ਖੜ੍ਹੀ ਬੱਸ ਤੋਂ ਬਚਣ ਦੀ ਕੋਸ਼ਿਸ਼ ਕੀਤੀ ਪਰ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement