ਸਿੰਗਾਪੁਰ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ ਦਿਤੀ ਫਾਂਸੀ
Published : Apr 27, 2023, 9:01 am IST
Updated : Apr 27, 2023, 9:01 am IST
SHARE ARTICLE
photo
photo

2014 ਵਿਚ ਕੀਤਾ ਗਿਆ ਸੀ ਗ੍ਰਿਫ਼ਤਾਰ

 

ਸਿੰਗਾਪੁਰ : ਸਿੰਗਾਪੁਰ ਵਿਚ ਬੁੱਧਵਾਰ ਨੂੰ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਭੰਗ ਦੀ ਤਸਕਰੀ ਦੇ ਦੋਸ਼ ਵਿੱਚ ਫਾਂਸੀ ਦੇ ਦਿਤੀ ਗਈ। ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਦੁਨੀਆਂ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਸਖ਼ਤ ਕਾਨੂੰਨ ਬਣਾਏ ਗਏ ਹਨ। ਹਾਲ ਹੀ ’ਚ ਸਿੰਗਾਪੁਰ ’ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਜਿਥੇ ਇਕ ਵਿਅਕਤੀ ਨੂੰ ਸਿਰਫ਼ ਇਸ ਲਈ ਮੌਤ ਦੀ ਸਜ਼ਾ ਸੁਣਾਈ ਗਈ ਕਿਉਂਕਿ ਉਸ ਨੇ ਗਾਂਜੇ ਦੀ ਤਸਕਰੀ ਦੀ ਸਾਜ਼ਿਸ਼ ਰਚੀ ਸੀ।

ਜ਼ਿਕਰਯੋਗ ਹੈ ਕਿ ਤੰਗਰਾਜੂ ਦੇ ਪਰਵਾਰ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਨੂੰ ਫ਼ਾਂਸੀ ਨਾ ਦੇਣ ਦੀ ਅਪੀਲ ਕੀਤੀ ਸੀ ਪਰ ਰਾਸ਼ਟਰਪਤੀ ਵਲੋਂ ਅਜੇ ਤਕ ਕੋਈ ਜਵਾਬ ਨਹੀਂ ਆਇਆ। 46 ਸਾਲਾ ਤਾਂਗਾਰਾਜੂ ਸੁਪਈਆ ਨੂੰ 2014 ਵਿਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਅਤੇ ਤਸਕਰੀ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਤੰਗਰਾਜੂ ਸੁਪਈਆ ਨੂੰ 9 ਅਕਤੂਬਰ 2018 ਨੂੰ 1 ਕਿਲੋ ਭੰਗ ਦੀ ਤਸਕਰੀ ਲਈ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਸਿੰਗਾਪੁਰ ਵਿਚ ਨਸ਼ਿਆਂ ਸਬੰਧੀ ਸਖ਼ਤ ਕਾਨੂੰਨ ਹਨ। ਤੰਗਰਾਜੂ ਨੇ ਅਪਣੇ ਬਚਾਅ ਵਿਚ ਅਦਾਲਤ ਨੂੰ ਕਿਹਾ ਸੀ ਕਿ ਉਹ ਨਸ਼ਾ ਤਸਕਰੀ ਵਿਚ ਸ਼ਾਮਲ ਨਹੀਂ ਸੀ ਅਤੇ ਨਾ ਹੀ ਉਸ ਨੇ ਤਸਕਰੀ ਲਈ ਕਿਸੇ ਨਾਲ ਗੱਲ ਕੀਤੀ ਸੀ ਪਰ ਅਦਾਲਤ ਨੇ ਤੰਗਰਾਜੂ ਦੀ ਦਲੀਲ ਨੂੰ ਰੱਦ ਕਰ ਦਿਤਾ। ਅਦਾਲਤ ਨੇ ਅਪਣੇ ਫ਼ੈਸਲੇ ’ਚ ਕਿਹਾ ਕਿ ਤੰਗਰਾਜੂ ਦੇ ਫ਼ੋਨ ਤੋਂ ਸਾਬਤ ਹੋ ਗਿਆ ਕਿ ਉਹ ਨਸ਼ਾ ਤਸਕਰੀ ਦੇ ਜੁਰਮ ’ਚ ਸ਼ਾਮਲ ਸੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement