ਡੋਮਿਨਿਕਾ ਵਿਚ ਫੜਿਆ ਗਿਆ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ, ਕਿਊਬਾ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼
Published : May 27, 2021, 9:28 am IST
Updated : May 27, 2021, 9:28 am IST
SHARE ARTICLE
Mehul Choksi captured in Dominica
Mehul Choksi captured in Dominica

ਕੁਝ ਦਿਨ ਪਹਿਲਾਂ ਲਾਪਤਾ ਹੋਏ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਰੀ ਨੂੰ ਡੋਮਿਨਿਕਾ ਤੋਂ ਫੜਿਆ ਗਿਆ ਹੈ।

ਨਵੀਂ ਦਿੱਲੀ: ਕੁਝ ਦਿਨ ਪਹਿਲਾਂ ਲਾਪਤਾ ਹੋਏ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਰੀ ਨੂੰ ਡੋਮਿਨਿਕਾ ਤੋਂ ਫੜਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੇਹੁਲ ਚੋਕਸੀ ਕਿਊਬਾ ਭੱਜਣ ਦੀ ਕੋਸ਼ਿਸ਼ ਵਿਚ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦਾ ਦੋਸ਼ੀ ਕਾਰੋਬਾਰੀ ਮੇਹੁਲ ਚੋਕਸੀ ਕਿਸ਼ਤੀ ਜ਼ਰੀਏ ਡੋਮਿਨਿਕਾ ਪਹੁੰਚਿਆ।

Mehul ChoksiMehul Choksi

ਉਸ ਦੇ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਡੋਮਿਨਿਕਾ ਵਿਚ ਸੀਆਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।  ਗ੍ਰਿਫਤਾਰੀ ਤੋਂ ਬਾਅਦ ਪੁਲਿਸ ਉਸ ਨੂੰ ਐਂਟੀਗੁਆ ਪੁਲਿਸ ਨੂੰ ਸੌਂਪਣ ਦੀ ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲ ਵਿਜੈ ਅਗ੍ਰਵਾਲ ਨੇ ਉਸ ਦੇ ਗਾਇਬ ਹੋਣ ਦ ਪੁਸ਼ਟੀ ਕੀਤੀ ਸੀ।

Mehul ChoksiMehul Choksi

ਉਹਨਾਂ ਨੇ ਕਿਹਾ ਸੀ ਕਿ ਹੀਰਾ ਕਾਰੋਬਾਰੀ ਦੇ ਗਾਇਬ ਹੋਣ ਕਾਰਨ ਉਹਨਾਂ ਦਾ ਪਰਿਵਾਰ ਪਰੇਸ਼ਾਨ ਹੈ ਅਤੇ ਉਹਨਾਂ ਨੂੰ ਇਸ ਉੱਤੇ ਚਰਚਾ ਲਈ ਬੁਲਾਇਆ ਗਿਆ ਸੀ। ਉਹਨਾਂ ਦੱਸਿਆ ਕਿ ਐਂਟੀਗੁਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Mehul ChoksiMehul Choksi

ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਕਮਿਸ਼ਨਰ ਐਟਲੀ ਰੋਡਨੀ ਦੇ ਹਵਾਲੇ ਨਾਲ ਕਿਹਾ ਸੀ ਕਿ ਪੁਲਿਸ ਭਾਰਤੀ ਕਾਰੋਬਾਰੀ ਮੇਹੁਲ ਚੋਕਸੀ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।  ਰਾਇਲ ਪੁਲਿਸ ਫੋਰਸ ਅਨੁਸਾਰ ਚੋਕਸੀ ਦੀ ਭਾਲ ਲਈ ਪੁਲਿਸ ਨੇ ਉਸ ਦੀ ਤਸਵੀਰ ਦੇ ਨਾਲ ਇੱਕ ਬਿਆਨ ਜਾਰੀ ਕੀਤਾ ਸੀ ਤਾਂ ਜੋ ਉਸ ਬਾਰੇ ਜਾਣਕਾਰੀ ਮਿਲ ਸਕੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement