Pakistan Sumira Rajput News: ਪਾਕਿਸਤਾਨੀ ਟਿਕਟੋਕਰ ਸੁਮੀਰਾ ਰਾਜਪੂਤ ਦੀ ਸ਼ੱਕੀ ਹਾਲਤ 'ਚ ਮੌਤ 
Published : Jul 27, 2025, 8:45 am IST
Updated : Jul 27, 2025, 8:45 am IST
SHARE ARTICLE
Pakistani TikToker Sumira Rajput dies under suspicious circumstances
Pakistani TikToker Sumira Rajput dies under suspicious circumstances

ਮ੍ਰਿਤਕ ਦੀ ਧੀ ਨੇ ਦੋਸ਼ ਲਗਾਇਆ ਕਿ ਉਸ ਦੀ ਮਾਂ ਨੂੰ ਜ਼ਹਿਰੀਲੀਆਂ ਗੋਲੀਆਂ ਦਿਤੀਆਂ ਗਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋਈ। 

Pakistani TikToker Sumira Rajput dies under suspicious circumstances: ਪਾਕਿਸਤਾਨ ਦੀ ਮਸ਼ਹੂਰ ਟਿਕਟੋਕਰ ਸੁਮੀਰਾ ਰਾਜਪੂਤ ਸਿੰਧ ਦੇ ਘੋਟਕੀ ਜ਼ਿਲ੍ਹੇ ਦੇ ਬਾਗ਼ੋ ਵਾਹ ਖੇਤਰ ਵਿਚ ਅਪਣੇ ਘਰ ਵਿਚ ਸ਼ੱਕੀ ਹਾਲਾਤ ਵਿਚ ਮ੍ਰਿਤਕ ਪਾਈ ਗਈ ਹੈ। ਜੀਓ ਨਿਊਜ਼ ਨੇ ਇਸ ਸਬੰਧੀ ਜਾਣਕਾਰੀ ਦਿਤੀ।

ਇਹ ਖ਼ਬਰ ਪਾਕਿਸਤਾਨ ਵਿਚ ਮਨੁੱਖੀ ਅਧਿਕਾਰਾਂ ਦੀ ਵਿਗੜਦੀ ਸਥਿਤੀ ਦੀ ਇਕ ਹੋਰ ਭਿਆਨਕ ਉਦਾਹਰਣ ਪੇਸ਼ ਕਰਦੀ ਹੈ। ਜ਼ਬਰਦਸਤੀ ਵਿਆਹ ਅਤੇ ਜ਼ਹਿਰ ਦੇਣ ਦੇ ਦੋਸ਼ਾਂ ਦੇ ਸਾਹਮਣੇ ਆਉਣ ਨਾਲ ਇਹ ਮਾਮਲਾ ਹੋਰ ਭਖ ਗਿਆ ਹੈ, ਜੋ ਦੇਸ਼ ਵਿਚ ਔਰਤਾਂ ਅਤੇ ਡਿਜੀਟਲ ਸਿਰਜਣਹਾਰਾਂ ’ਤੇ ਹੋਣ ਵਾਲੀ ਹਿੰਸਾ ਨੂੰ ਉਜਾਗਰ ਕਰਦਾ ਹੈ।

ਜੀਓ ਨਿਊਜ਼ ਅਨੁਸਾਰ ਘੋਟਕੀ ਜ਼ਿਲ੍ਹਾ ਪੁਲਿਸ ਅਧਿਕਾਰੀ ਅਨਵਰ ਸ਼ੇਖ ਨੇ ਪੁਸ਼ਟੀ ਕੀਤੀ ਕਿ ਰਾਜਪੂਤ ਦੀ 15 ਸਾਲਾ ਧੀ ਨੇ ਦਾਅਵਾ ਕੀਤਾ ਕਿ ਉਸ ਦੀ ਮਾਂ ਨੂੰ ਉਨ੍ਹਾਂ ਵਿਅਕਤੀਆਂ ਦੁਆਰਾ ਜ਼ਹਿਰ ਦਿਤਾ ਗਿਆ, ਜੋ ਲੰਬੇ ਸਮੇਂ ਤੋਂ ਉਸ ’ਤੇ ਜ਼ਬਰਦਸਤੀ ਵਿਆਹ ਲਈ ਦਬਾਅ ਪਾ ਰਹੇ ਸਨ। ਧੀ ਨੇ ਦੋਸ਼ ਲਗਾਇਆ ਕਿ ਉਸ ਦੀ ਮਾਂ ਨੂੰ ਜ਼ਹਿਰੀਲੀਆਂ ਗੋਲੀਆਂ ਦਿਤੀਆਂ ਗਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋਈ। 

"(For more news apart from “Pakistani TikToker Sumira Rajput dies under suspicious circumstances, ” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement