ਭਾਰਤੀ ਪਾਇਲਟ ਕੱਲ੍ਹ ਹੋਵੇਗਾ ਰਿਹਾਅ, ਭਾਰਤ ਨਾਲ ਚੰਗੇ ਰਿਸ਼ਤੇ ਚਾਹੁੰਦੈ ਪਾਕਿਸਤਾਨ : ਇਮਰਾਨ ਖਾਨ
Published : Feb 28, 2019, 5:31 pm IST
Updated : Feb 28, 2019, 5:31 pm IST
SHARE ARTICLE
Imran khan
Imran khan

ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਰਿਹਾਅ ਕਰਨ ਜਾ ਰਿਹਾ ਹੈ...

ਇਸਲਾਮਾਬਾਦ : ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ।

Wing Commander Abhinandan VarthamanWing Commander Abhinandan Varthaman

ਅਭਿਨੰਦਨ ਵਰਤਮਾਨ ਨੂੰ ਪਾਕਿਸਤਾਨ ਨੇ ਬੀਤੇ ਕੱਲ੍ਹ ਆਪਣੀ ਜ਼ਮੀਨ 'ਤੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ, ਜਿਸ ਮਗਰੋਂ ਉਸ ਦੇ ਕਈ ਵੀਡੀਓਜ਼ ਵੀ ਵਾਇਰਲ ਹੋਏ ਸਨ। ਅਭਿਨੰਦਨ ਨੇ ਭਾਰਤੀ ਹੱਦ 'ਤੇ ਬੰਬ ਸੁੱਟਣ ਆਏ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਖਦੇੜਣ ਲਈ ਆਪਣੇ ਮਿੱਗ-21 ਜਹਾਜ਼ ਵਿੱਚ ਉਡਾਣ ਭਰੀ ਸੀ।

Abhinandan VarthamanAbhinandan Varthaman

ਉਨ੍ਹਾਂ ਦਾ ਜਹਾਜ਼ ਪਾਕਿਸਤਾਨੀ ਹੱਦ ਵਿੱਚ ਡਿੱਗ ਪਿਆ ਸੀ, ਪਰ ਚੰਗੀ ਕਿਸਮਤ ਉਨ੍ਹਾਂ ਦੀ ਜਾਨ ਬਚ ਗਈ। ਪਾਕਿਸਤਾਨੀ ਫ਼ੌਜ ਨੇ ਭਾਰਤੀ ਅਫ਼ਸਰ ਨੂੰ ਗ੍ਰਿਫ਼ਤਾਰ ਕਰ ਲਿਆ। ਪਾਇਲਟ ਦੇ ਗ੍ਰਿਫ਼ਤਾਰ ਹੋਣ ਮਗਰੋਂ ਭਾਰਤ 'ਤੇ ਵੀ ਦਬਾਅ ਵਧਿਆ ਤੇ ਵਿਦੇਸ਼ ਮੰਤਰਾਲੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement