ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ ਪੰਜਾਬਣ ਦੀ ਮੌਤ 

By : KOMALJEET

Published : Feb 28, 2023, 1:41 pm IST
Updated : Feb 28, 2023, 1:41 pm IST
SHARE ARTICLE
Gurjot Kaur (file photo)
Gurjot Kaur (file photo)

ਜਲੰਧਰ ਦੇ ਪਿੰਡ ਘੁੱਗ ਨਾਲ ਸਬੰਧਤ ਸੀ ਗੁਰਜੋਤ ਕੌਰ 

ਟਾਂਡਾ ਉੜਮੁੜ : ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਵਿਚ ਇੱਕ ਪੰਜਾਬਣ ਦੀ ਮੌਤ ਹੋਣ ਦੀ ਖਬਰ ਮਿਲੀ ਹੈ । ਮ੍ਰਿਤਕ ਲੜਕੀ ਦੀ ਪਛਾਣ ਗੁਰਜੋਤ ਕੌਰ ਦੇ ਰੂਪ ਵਿਚ ਹੋਈ ਹੈ ਜੋ ਜਲੰਧਰ ਦੇ ਪਿੰਡ ਘੁੱਗ ਨਾਲ ਸਬੰਧਤ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਭਾਣਜੀ ਸੀ ।

ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਦੀ ਖਬਰ ਮਿਲਦਿਆਂ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਤੇ ਵਿਧਾਇਕ ਘਰ ਅਫਸੋਸ ਕਰਨ ਵਾਲੇ ਵੱਡੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਈ ਹੈ। 

ਇਹ ਵੀ ਪੜ੍ਹੋ​  : ਕੈਨੇਡਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਦੇਹ ਪਹੁੰਚੀ ਪੰਜਾਬ 

ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਦੀ ਭੈਣ ਰਮਨਦੀਪ ਕੌਰ ਆਪਣੇ ਪਤੀ ਬਲਵੀਰ ਸਿੰਘ ਤੇ ਦੋ ਬੱਚਿਆਂ ਸਮੇਤ ਅਮਰੀਕਾ ਦੇ ਸਟੌਕਟਨ ਕੈਲੇਫੋਰਨੀਆ ਵਿੱਚ ਪਿਛਲੇ ਲੰਮੇ ਅਰਸੇ ਤੋਂ ਰਹਿੰਦੇ ਸਨ। ਬੀਤੇ ਦਿਨ ਸਵੇਰੇ ਗੁਰਜੋਤ ਕੌਰ ਆਪਣੀ ਕਾਰ 'ਤੇ ਡਰਾਈਵ ਕਰਦੇ ਹੋਏ ਜਾ ਰਹੀ ਸੀ ਕਿ ਅਚਾਨਕ ਅੱਗੇ ਤੋਂ ਆ ਰਹੀ ਕਾਰ ਨਾਲ ਆਹਮੋ ਸਾਹਮਣੀ ਟੱਕਰ ਹੋ ਗਈ , ਜਿਸ ਕਾਰਨ ਗੁਰਜੋਤ ਕੌਰ ਦੀ ਮੌਕੇ ਤੇ ਮੌਤ ਹੋ ਗਈ।

ਗੁਰਜੋਤ ਕੌਰ ਸਿਰਫ 22 ਸਾਲ ਦੀ ਸੀ ਤੇ ਅਜੇ ਕੁਵਾਰੀ ਸੀ।  ਇਸ ਮੌਕੇ ਵੱਡੀ ਗਿਣਤੀ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ , ਸਿਆਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਵਿਧਾਇਕ ਜਸਵੀਰ ਸਿੰਘ ਰਾਜਾ ਘਰ ਅਫਸੋਸ ਕਰਨ ਲਈ ਪਹੁੰਚ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement