ਪਾਕਿਸਤਾਨ ਨੇ 1999 ’ਚ ਵਾਜਪਾਈ ਨਾਲ ਹੋਏ ਸਮਝੌਤੇ ਦੀ ਉਲੰਘਣਾ ਕੀਤੀ : ਨਵਾਜ਼ ਸ਼ਰੀਫ 
Published : May 28, 2024, 10:07 pm IST
Updated : May 28, 2024, 10:07 pm IST
SHARE ARTICLE
Nawaz Sharif
Nawaz Sharif

ਕਿਹਾ, ਰਾਸ਼ਟਰਪਤੀ ਬਿਲ ਕਲਿੰਟਨ ਨੇ ਪਾਕਿਸਤਾਨ ਨੂੰ ਪ੍ਰਮਾਣੂ ਪ੍ਰੀਖਣ ਕਰਨ ਤੋਂ ਰੋਕਣ ਲਈ 5 ਅਰਬ ਡਾਲਰ ਦੀ ਪੇਸ਼ਕਸ਼ ਕੀਤੀ ਸੀ

ਲਾਹੌਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਮੰਗਲਵਾਰ ਨੂੰ ਮਨਜ਼ੂਰ ਕੀਤਾ ਕਿ ਇਸਲਾਮਾਬਾਦ ਨੇ ਭਾਰਤ ਨਾਲ 1999 ’ਚ ਉਨ੍ਹਾਂ ਦੇ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵਲੋਂ ਦਸਤਖ਼ਤ ਕੀਤੇ ਸਮਝੌਤੇ ਦੀ ‘ਉਲੰਘਣਾ’ ਕੀਤੀ ਹੈ। ਉਨ੍ਹਾਂ ਨੇ ਇਹ ਗੱਲ ਕਾਰਗਿਲ ’ਚ ਜਨਰਲ ਪਰਵੇਜ਼ ਮੁਸ਼ੱਰਫ ਵਲੋਂ ਕੀਤੇ ਗਏ ਹਮਲੇ ਵਲ ਇਸ਼ਾਰਾ ਕਰਦਿਆਂ ਕਹੀ। 

ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਦਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਪਾਰਟੀ ਦੀ ਜਨਰਲ ਕੌਂਸਲ ਨੂੰ ਸੰਬੋਧਨ ਕਰਦਿਆਂ ਸ਼ਰੀਫ ਨੇ ਕਿਹਾ, ‘‘28 ਮਈ 1998 ਨੂੰ ਪਾਕਿਸਤਾਨ ਨੇ ਪੰਜ ਪ੍ਰਮਾਣੂ ਪ੍ਰੀਖਣ ਕੀਤੇ ਸਨ। ਫਿਰ ਵਾਜਪਾਈ ਸਾਹਿਬ ਇੱਥੇ ਆਏ ਅਤੇ ਸਾਡੇ ਨਾਲ ਸਮਝੌਤਾ ਕੀਤਾ। ਪਰ ਅਸੀਂ ਉਸ ਸਮਝੌਤੇ ਦੀ ਉਲੰਘਣਾ ਕੀਤੀ ਹੈ। ਇਹ ਸਾਡੀ ਗਲਤੀ ਸੀ।’’

ਸ਼ਰੀਫ ਅਤੇ ਵਾਜਪਾਈ ਨੇ 21 ਫ਼ਰਵਰੀ 1999 ਨੂੰ ਲਾਹੌਰ ਸਮਝੌਤੇ ’ਤੇ ਦਸਤਖਤ ਕੀਤੇ ਸਨ। ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਅਤੇ ਸਥਿਰਤਾ ਦੀ ਪਹੁੰਚ ਦੀ ਗੱਲ ਕਰਨ ਵਾਲੇ ਸਮਝੌਤੇ ਨੇ ਇਕ ਵੱਡੀ ਸਫਲਤਾ ਦਾ ਸੰਕੇਤ ਦਿਤਾ ਸੀ ਪਰ ਕੁੱਝ ਮਹੀਨਿਆਂ ਬਾਅਦ ਕਾਰਗਿਲ ਜੰਗ ਕਾਰਨ ਜੰਮੂ-ਕਸ਼ਮੀਰ ਦੇ ਕਾਰਗਿਲ ਜ਼ਿਲ੍ਹੇ ਵਿਚ ਪਾਕਿਸਤਾਨੀ ਘੁਸਪੈਠ ਹੋਈ। 

ਪਾਕਿਸਤਾਨ ਦੇ ਪ੍ਰਮਾਣੂ ਪ੍ਰੀਖਣਾਂ ਦੀ 26ਵੀਂ ਵਰ੍ਹੇਗੰਢ ਮੌਕੇ ਸ਼ਰੀਫ ਨੇ ਕਿਹਾ, ‘‘ਰਾਸ਼ਟਰਪਤੀ ਬਿਲ ਕਲਿੰਟਨ ਨੇ ਪਾਕਿਸਤਾਨ ਨੂੰ ਪ੍ਰਮਾਣੂ ਪ੍ਰੀਖਣ ਕਰਨ ਤੋਂ ਰੋਕਣ ਲਈ 5 ਅਰਬ ਡਾਲਰ ਦੀ ਪੇਸ਼ਕਸ਼ ਕੀਤੀ ਸੀ ਪਰ ਮੈਂ ਇਨਕਾਰ ਕਰ ਦਿਤਾ। ਜੇਕਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਰਗਾ ਕੋਈ ਵਿਅਕਤੀ ਮੇਰੀ ਸੀਟ ’ਤੇ ਹੁੰਦਾ ਤਾਂ ਉਹ ਕਲਿੰਟਨ ਦੀ ਪੇਸ਼ਕਸ਼ ਨੂੰ ਮਨਜ਼ੂਰ ਕਰ ਲੈਂਦਾ।’’

Tags: nawaz sharif

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement