Black Magic on Maldives President: ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ 'ਤੇ 'ਕਾਲਾ ਜਾਦੂ'! ਦੋ ਮੰਤਰੀ ਗ੍ਰਿਫਤਾਰ
Published : Jun 28, 2024, 9:07 am IST
Updated : Jun 28, 2024, 9:07 am IST
SHARE ARTICLE
Maldives Minister arrested, suspended for performing 'black magic' on President Muizzu
Maldives Minister arrested, suspended for performing 'black magic' on President Muizzu

ਪੁਲਿਸ ਨੇ ਕਾਲੇ ਜਾਦੂ ਦੇ ਕਾਰਨਾਂ ਜਾਂ ਕਥਿਤ ਪ੍ਰਦਰਸ਼ਨ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿਤਾ।

Black Magic on Maldives President: ਮਾਲਦੀਵ ਪੁਲਿਸ ਨੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ 'ਤੇ ਕਾਲਾ ਜਾਦੂ ਕਰਨ ਦੇ ਇਲਜ਼ਾਮ 'ਚ ਦੋ ਮੰਤਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਥਾਨਕ ਮੀਡੀਆ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।

ਸਥਾਨਕ ਮੀਡੀਆ ਨੇ ਪੁਲਿਸ ਦੇ ਹਵਾਲੇ ਨਾਲ ਦਸਿਆ ਕਿ ਵਾਤਾਵਰਣ ਮੰਤਰਾਲੇ 'ਚ ਰਾਜ ਮੰਤਰੀ ਸ਼ਮਨਾਜ਼ ਸਲੀਮ, ਸ਼ਮਨਾਜ਼ ਦੇ ਸਾਬਕਾ ਪਤੀ ਅਤੇ ਰਾਸ਼ਟਰਪਤੀ ਦਫਤਰ 'ਚ ਮੰਤਰੀ ਵਜੋਂ ਕੰਮ ਕਰਨ ਵਾਲੇ ਐਡਮ ਰਮੀਜ਼ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਹਾਲਾਂਕਿ, ਪੁਲਿਸ ਨੇ ਕਾਲੇ ਜਾਦੂ ਦੇ ਕਾਰਨਾਂ ਜਾਂ ਕਥਿਤ ਪ੍ਰਦਰਸ਼ਨ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿਤਾ।

ਨਿਊਜ਼ ਪੋਰਟਲ 'Sun.MV' ਦੀ ਰਿਪੋਰਟ ਦੇ ਅਨੁਸਾਰ, "ਸ਼ਮਨਾਜ਼ ਨੂੰ ਐਤਵਾਰ ਨੂੰ ਦੋ ਹੋਰ ਵਿਅਕਤੀਆਂ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਤਿੰਨਾਂ ਨੂੰ ਸੱਤ ਦਿਨਾਂ ਦੀ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ। ਵਾਤਾਵਰਣ ਮੰਤਰਾਲੇ ਦੇ ਅਨੁਸਾਰ, ਉਨ੍ਹਾਂ ਨੂੰ ਬੁੱਧਵਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿਤਾ ਗਿਆ ਸੀ। ਐਡਮ ਰਮੀਜ਼ ਨੂੰ ਵੀ ਵੀਰਵਾਰ ਨੂੰ ਮੁਅੱਤਲ ਕਰ ਦਿਤਾ ਗਿਆ ਸੀ।

ਸ਼ਮਨਾਜ਼ ਅਤੇ ਰਮੀਜ਼ ਦੋਨਾਂ ਨੇ ਰਾਸ਼ਟਰਪਤੀ ਮੁਈਜ਼ੂ ਦੇ ਅਧੀਨ ਮਾਲੇ ਸਿਟੀ ਕੌਂਸਲ ਦੇ ਮੈਂਬਰ ਵਜੋਂ ਸੇਵਾ ਕੀਤੀ ਹੈ ਜਦੋਂ ਉਹ ਸ਼ਹਿਰ ਦੇ ਮੇਅਰ ਵਜੋਂ ਤਾਇਨਾਤ ਸਨ। 

(For more Punjabi news apart from Maldives Minister arrested, suspended for performing 'black magic' on President Muizzu, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement