ਪਾਕਿ ਅਧਿਕਾਰੀਆਂ ਨੇ ਸਿੱਖ ਸ਼ਰਧਾਲੂਆਂ ਨੂੰ ਵੰਡੀਆਂ ਮਠਿਆਈਆਂ, ਕਰਤਾਰਪੁਰ ‘ਚ ਜਸ਼ਨ ਦਾ ਮਾਹੌਲ
Published : Nov 28, 2018, 12:30 pm IST
Updated : Nov 28, 2018, 12:30 pm IST
SHARE ARTICLE
Kartarpur Sahib
Kartarpur Sahib

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੇ ਐਲਾਨ ਨੂੰ ਲੈ ਕੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ...

ਕਰਤਾਰਪੁਰ ਸਾਹਿਬ (ਭਾਸ਼ਾ) : ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੇ ਐਲਾਨ ਨੂੰ ਲੈ ਕੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦਾ ਇਕ ਨਜ਼ਾਰਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਪਾਕਿਸਤਾਨੀ ਪ੍ਰਸ਼ਾਸਨ ਅਤੇ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਦਾ ਦੌਰਾ ਕੀਤਾ, ਅਤੇ ਵਿਸ਼ਵ ਭਰ ਵਿਚੋਂ ਆਏ ਸਿੱਖਾਂ ਨੂੰ ਮਠਿਆਈਆਂ ਵੰਡ ਕੇ ਉਨ੍ਹਾਂ ਦਾ ਇਸਤਕਬਾਲ ਕੀਤਾ ਗਿਆ, ਇਸ ਮੌਕੇ ਸਿੱਖ ਸ਼ਰਧਾਲੂਆਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।

ਕਰਤਾਰਪੁਰ ਸਾਹਿਬਕਰਤਾਰਪੁਰ ਸਾਹਿਬ

ਇਸ ਮੌਕੇ 'ਤੇ ਨਵਜੋਤ ਸਿੰਘ ਸਿੱਧੂ ਦੀ ਆਮਦ ਵਿਚ ਸਵਾਗਤੀ ਬੋਰਡ ਵੀ ਲੱਗੇ ਹੋਏ ਨਜ਼ਰ ਆਏ, ਪਾਕਿਸਤਾਨ ਦੇ ਵਜ਼ੀਏ-ਏ-ਆਜ਼ਮ ਇਮਰਾਨ ਖ਼ਾਨ ਪਾਕਿਸਤਾਨ ਵਾਲੇ ਪਾਸੇ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਅੱਜ 28 ਨਵੰਬਰ ਨੂੰ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਚੜ੍ਹਦੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹੋਣਗੇ। ਲਾਂਘੇ ਦਾ ਨੀਂਹ ਪੱਥਰ ਰੱਖੇ ਜਾਣ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਗਈਆਂ ਹਨ, ਇਨ੍ਹਾਂ ਤਸਵੀਰਾਂ ਵਿਚ ਤੁਸੀਂ ਸਾਫ਼ ਤੌਰ 'ਤੇ ਦੇਖ ਸਕਦੇ ਹੋ ਕਿ ਕਿਵੇਂ ਪਾਕਿਸਤਾਨ ਵਲੋਂ ਨੀਂਹ ਪੱਥਰ ਰੱਖਣ ਲਈ ਕਰਤਾਰਪੁਰ ਸਾਹਿਬ ਵਿਖੇ ਤਿਆਰੀਆਂ ਕੀਤੀਆਂ ਗਈਆਂ ਹਨ।

ਕਰਤਾਰਪੁਰ ਸਾਹਿਬਕਰਤਾਰਪੁਰ ਸਾਹਿਬ

ਦਸ ਦਈਏ ਕਿ ਇਸ ਤੋਂ ਪਹਿਲਾਂ 26 ਨਵੰਬਰ ਨੂੰ ਭਾਰਤ ਵਾਲੇ ਪਾਸੇ ਇਸ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ ਵਿਚ ਦੇਸ਼ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement