ਅਮਰੀਕਾ-ਕੈਨੇਡਾ ਸੀਮਾ ਨੇੜੇ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਤ
Published : Jan 29, 2023, 12:11 pm IST
Updated : Jan 29, 2023, 12:11 pm IST
SHARE ARTICLE
photo
photo

ਇਕ ਦਰਜਨ ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਅਤੇ ਇੱਕ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ।

 

ਨਿਊਯਾਰਕ-- ਅਮਰੀਕਾ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਦੇ ਅਨੁਸਾਰ ਨਿਊਯਾਰਕ ਵਿਚ ਅਮਰੀਕਾ-ਕੈਨੇਡਾ ਸੀਮਾ ਦੇ ਕੋਲ ਇਕ ਦਰਜਨ ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਅਤੇ ਇੱਕ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਵਿਚ 6 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਲੋਕ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮ ਮੌਕੇ ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਵਿਚ ਇੱਕ ਦੀ ਹਾਲਤ ਗੰਭੀਰ ਹੈ । ਉਨ੍ਹਾਂ ਅਨੁਸਾਰ ਬੱਸ ਚ ਕੁੱਲ 17 ਲੋਕ ਸਵਾਰ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਦਾ ਦ੍ਰਿਸ਼ ਬਹੁਤ ਭਿਆਨਕ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਨੀਵਾਰ ਸਵੇਰੇ ਕਰੀਬ 6 ਵਜੇ ਵਾਪਰਿਆ। ਉਸ ਸਮੇਂ ਘੱਟ ਦ੍ਰਿਸ਼ਟੀ ਰਹੀ ਹੋਣੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਟਰੱਕ ਨਾਲ ਬੱਸ ਦੀ ਟੱਕਰ ਹੋਈ ਉਹ ਪੂਰੀ ਤਰ੍ਹਾਂ ਸਾਮਾਨ ਨਾਲ ਲੱਦਿਆ ਹੋਇਆ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement