'PM ਮੋਦੀ ਬਹੁਤ ਹੁਸ਼ਿਆਰ ਵਿਅਕਤੀ ਅਤੇ ਚੰਗੇ ਦੋਸਤ ਹਨ...', ਡੋਨਾਲਡ ਟਰੰਪ ਨੇ PM ਮੋਦੀ ਦੀ ਦਿਲੋਂ ਕੀਤੀ ਤਾਰੀਫ਼
Published : Mar 29, 2025, 7:59 am IST
Updated : Mar 29, 2025, 7:59 am IST
SHARE ARTICLE
Donald Trump warmly praised PM Modi News
Donald Trump warmly praised PM Modi News

ਟੈਰਿਫ਼ 'ਤੇ ਵੀ ਕਹੀ ਇਹ ਗੱਲ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੀ ਉੱਚ ਟੈਰਿਫ਼ ਨੀਤੀ 'ਤੇ ਆਪਣੀ ਸਥਿਤੀ ਨੂੰ ਦੁਹਰਾਇਆ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ 'ਮਹਾਨ ਦੋਸਤ' ਅਤੇ 'ਬਹੁਤ ਸਮਾਰਟ ਵਿਅਕਤੀ' ਦੱਸਿਆ। ਵ੍ਹਾਈਟ ਹਾਊਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਭਰੋਸਾ ਜਤਾਇਆ ਕਿ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਵਪਾਰਕ ਗੱਲਬਾਤ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਹਾਲਾਂਕਿ, ਉਨ੍ਹਾਂ ਦੇ ਪ੍ਰਸ਼ਾਸਨ ਵੱਲੋਂ ਭਾਰਤੀ ਸਮਾਨ 'ਤੇ ਪਰਸਪਰ ਟੈਰਿਫ਼ ਲਗਾਉਣ ਦਾ ਦਬਾਅ ਹੈ।

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, 'ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਇੱਥੇ ਆਏ ਸਨ ਅਤੇ ਅਸੀਂ ਹਮੇਸ਼ਾ ਬਹੁਤ ਚੰਗੇ ਦੋਸਤ ਰਹੇ ਹਾਂ। ਭਾਰਤ ਦੁਨੀਆ ਵਿੱਚ ਸਭ ਤੋਂ ਵੱਧ ਟੈਰਿਫ਼ ਲਗਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ...ਉਹ ਬਹੁਤ ਸਮਾਰਟ ਹਨ।

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬਹੁਤ ਹੁਸ਼ਿਆਰ ਵਿਅਕਤੀ ਹਨ ਅਤੇ ਮੇਰੇ ਬਹੁਤ ਚੰਗੇ ਦੋਸਤ ਹਨ। ਟੈਰਿਫ਼ 'ਤੇ ਸਾਡੀ ਬਹੁਤ ਚੰਗੀ ਚਰਚਾ ਹੋਈ। ਮੈਨੂੰ ਲੱਗਦਾ ਹੈ ਕਿ ਭਾਰਤ ਅਤੇ ਸਾਡੇ ਦੇਸ਼ ਵਿਚਕਾਰ ਬਹੁਤ ਵਧੀਆ ਤਾਲਮੇਲ ਹੋਵੇਗਾ। ਮੈਨੂੰ ਲੱਗਦਾ ਹੈ ਕਿ ਇਹ ਭਾਰਤ ਅਤੇ ਸਾਡੇ ਦੇਸ਼ ਵਿਚਕਾਰ ਬਹੁਤ ਵਧੀਆ ਨਤੀਜੇ ਦੇਵੇਗਾ ਅਤੇ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੇ ਕੋਲ ਇੱਕ ਮਹਾਨ ਪ੍ਰਧਾਨ ਮੰਤਰੀ ਹੈ।

ਤੁਹਾਨੂੰ ਦੱਸ ਦੇਈਏ ਕਿ ਟਰੰਪ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਵਪਾਰਕ ਤਣਾਅ ਵਧਦਾ ਜਾ ਰਿਹਾ ਹੈ ਅਤੇ ਅਮਰੀਕਾ ਉਨ੍ਹਾਂ ਦੇਸ਼ਾਂ 'ਤੇ ਟੈਰਿਫ਼ ਲਗਾਉਣ ਦੀ ਤਿਆਰੀ ਕਰ ਰਿਹਾ ਹੈ, ਜਿਨ੍ਹਾਂ 'ਚ ਭਾਰਤ ਵੀ ਸ਼ਾਮਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement