ਸਪੇਨ ਨੇ ਭਾਰਤ ਆਉਣ ਵਾਲੀਆਂ ਉਡਾਣਾਂ 'ਤੇ ਲਾਈ ਪਾਬੰਦੀ
Published : Apr 29, 2021, 11:03 am IST
Updated : Apr 29, 2021, 11:03 am IST
SHARE ARTICLE
bans flights
bans flights

ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ 10 ਦਿਨਾਂ ਲਈ ਕੁਆਰੰਟਾਈਨ ਕੀਤਾ ਜਾਵੇਗਾ।

ਮੈਡ੍ਰਿਡ : ਭਾਰਤ ਵਿਚ ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਕਈ ਮੁਲਕਾਂ ਵਲੋਂ ਫ਼ਲਾਈਟਾਂ ’ਤੇ ਪਾਬੰਦੀ ਲਾ ਦਿਤੀ ਗਈ ਹੈ। ਉਥੇ ਹੀ ਕੋਰੋਨਾ ਮਹਾਂਮਾਰੀ ਕਾਰਨ ਹਰ ਦਿਨ ਵਧਦੀ ਪ੍ਰਭਾਵਤਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਪੇਨ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ 10 ਦਿਨ ਦਾ ਕੁਆਰੰਟਾਈਨ ਲਾਜ਼ਮੀ ਕਰ ਦਿਤਾ ਗਿਆ ਹੈ। ਮੰਗਲਵਾਰ ਨੂੰ ਇਹ ਜਾਣਕਾਰੀ ਸਪੇਨ ਸਰਕਾਰ ਦੇ ਬੁਲਾਰੇ ਮਾਰਿਆ ਯੀਸ਼ੂ ਨੇ ਦਿਤੀ।

flightflight

ਬੁਲਾਰੇ ਨੇ ਕਿਹਾ ਕਿ ਇਹ ਉਪਾਅ, ਜੋ ਬੁਧਵਾਰ ਤੋਂ ਪ੍ਰਭਾਵੀ ਹੋਵੇਗਾ, ਉਹ ਤੀਜੇ ਮੁਲਕਾਂ ਤੋਂ ਯਾਤਰਾ ਕਰਨ ਵਾਲੇ ਲੋਕਾਂ ’ਤੇ ਲਾਗੂ ਹੋਣਗੇ ਕਿਉਂਕਿ ਭਾਰਤ ਅਤੇ ਸਪੇਨ ਦਰਮਿਆਨ ਕੋਈ ਸਿੱਧੀ ਉਡਾਣ ਨਹੀਂ ਹੈ। ਸਪੇਨ ਨੇ ਮੰਗਲਵਾਰ ਨੂੰ ਆਖਿਆ ਕਿ ਉਹ ਮੁਲਕ ਵਿਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰਖਦੇ ਹੋਏ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ 10 ਦਿਨਾਂ ਲਈ ਕੁਆਰੰਟਾਈਨ ਕੀਤਾ ਜਾਵੇਗਾ।

FlightFlight

ਬੁਲਾਰੇ ਨੇ ਇਕ ਹਫ਼ਤਾਵਾਰੀ ਕੈਬਨਿਟ ਬੈਠਕ ਤੋਂ ਬਾਅਦ ਪਤਰਕਾਰ ਸੰਮੇਲਨ ਵਿਚ ਇਹ ਜਾਣਕਾਰੀ ਦਿਤੀ। ਸਪੇਨ ਨੇ ਬ੍ਰਾਜ਼ੀਲ, ਪੇਰੂ ਅਤੇ ਕੋਲੰਬੀਆ ਦੇ ਨਾਲ-ਨਾਲ ਦੱਖਣੀ ਅਫ਼ਰੀਕਾ ਅਤੇ ਮੋਜ਼ਾਬਿੰਕ ਸਣੇ ਅਫ਼ਰੀਕਾ ਦੇ 9 ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ 10 ਦਿਨਾਂ ਲਈ ਕੁਆਰੰਟਾਈਨ ਕੀਤਾ ਜਾਵੇਗਾ। ਇਸ ਵਿਚਾਲੇ ਵਿਦੇਸ਼ ਮੰਤਰੀ ਅਰੰਚਾ ਗੋਂਜਾਲੇਜ ਨੇ ਐਲਾਨ ਕੀਤਾ ਕਿ ਸਪੇਨ ਇਸ ਹਫ਼ਤੇ ਬਾਅਦ ਵਿਚ ਭਾਰਤ ਨੂੰ ਕੋਵਿਡ-19 ਦੀ ਲਾਗ ਵਿਚ ਵਾਧੇ ਨਾਲ ਨਜਿੱਠਣ ਵਿਚ ਮਦਦ ਕਰਨ ਲਈ 7 ਟਨ ਤੋਂ ਵਧ ਮੈਡੀਕਲ ਸਹਾਇਤਾ ਭੇਜੇਗਾ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement