ਇਸ ਕਾਰਨ ਅਮਰੀਕਾ ਤੇ ਕੁਵੈਤ ਨੇ 4,000 ਭਾਰਤੀਆਂ ਨੂੰ ਕੀਤਾ ਡਿਪੋਰਟ
Published : Jun 29, 2021, 3:47 pm IST
Updated : Jun 29, 2021, 3:47 pm IST
SHARE ARTICLE
Deported
Deported

ਰਿਪੋਰਟ ਮੁਤਾਬਕ ਅਮਰੀਕਾ ਅਤੇ ਕੁਵੈਤ ਨੇ ਆਪਣੇ ਇਥੇ 4000 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ

ਨਵੀਂ ਦਿੱਲੀ-ਅਮਰੀਕਾ-ਕੁਵੈਤ ਵੱਲੋਂ 4000 ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਵਿਦੇਸ਼ ਮੰਤਰਾਲਾ ਦੀ ਕੋਵਿਡ ਸੈਲ ਇਕਾਈ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਕ ਅਮਰੀਕਾ ਅਤੇ ਕੁਵੈਤ ਨੇ ਆਪਣੇ ਇਥੇ 4000 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ।

ਇਹ ਵੀ ਪੜ੍ਹੋ-​3-17 ਸਾਲ ਦੇ ਬੱਚਿਆਂ 'ਤੇ 96 ਫੀਸਦੀ ਅਸਰਦਾਰ ਹੈ ਚੀਨ ਦੀ ਇਹ ਕੋਰੋਨਾ ਵੈਕਸੀਨ

ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਕਾਰਨ ਪਿਛਲੇ ਇਕ ਸਾਲ ਦੌਰਾਨ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਜ਼ਾਰਾਂ ਭਾਰਤੀਆਂ ਨੂੰ ਸਪੈਸ਼ਲ ਫਲਾਈਟਸ ਤੋਂ ਡਿਪੋਰਟ ਕੀਤਾ ਗਿਆ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇਹ ਉਡਾਣਾਂ ਜ਼ਿਆਦਾਤਰ ਕੁਵੈਤ ਸਰਕਾਰ ਵੱਲੋਂ ਆਪਰੇਟ ਕੀਤੀਆਂ ਗਈਆਂ। ਇਹ ਵੀ ਸੰਕੇਤ ਦਿੱਤਾ ਹੈ ਕਿ ਭਾਰਤ ਪਰਤਣ 'ਤੇ ਇਹ ਲੋਕ ਵਰਕ ਵੀਜ਼ਾ ਲਈ ਫਿਰ ਤੋਂ ਅਰਜ਼ੀ ਦੇ ਸਕਦੇ ਹਨ।

ਇਹ ਵੀ ਪੜ੍ਹੋ-ਵੱਡੀ ਲਾਪਰਵਾਹੀ : ਠਾਣੇ 'ਚ ਮਹਿਲਾ ਨੂੰ 15 ਮਿੰਟ 'ਚ ਹੀ ਲੱਗਾ ਦਿੱਤੇ ਗਏ ਕੋਰੋਨਾ ਦੇ 3 ਟੀਕੇ

ਵਿਦੇਸ਼ ਮੰਤਰਾਲਾ ਵੱਲੋਂ ਤਿਆਰ ਕੀਤੀ ਗਈ ਰਿਪੋਰਟ 'ਚ ਕਿਹਾ ਗਿਆ ਹੈ ਕਿ ਵੰਦੇ ਭਾਰਤ ਮਿਸ਼ਨ ਤਹਿਤ ਪਿਛਲੇ ਸਾਲ 7 ਮਈ ਨੂੰ ਮਹਾਮਾਰੀ ਕਾਰਨ ਵਿਦੇਸ਼ਾਂ 'ਚ ਫੱਸੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਭਾਰਤ ਭੇਜਿਆ ਗਿਆ ਜੋ ਦੇਸ਼ 'ਚ ਆਪਣੇ ਵੀਜ਼ੇ ਦੇ ਖਤਮ ਹੋਣ ਤੋਂ ਬਾਅਦ ਵੀ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ।

ਇਹ ਵੀ ਪੜ੍ਹੋ-ਮਾਡਰਨਾ ਦੇ ਕੋਰੋਨਾ ਟੀਕੇ ਨੂੰ ਅੱਜ DCGI ਤੋਂ ਮਿਲ ਸਕਦੀ ਹੈ ਮਨਜ਼ੂਰੀ

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement