Pakistan News : ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨੇ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ 'ਚੋਂ ਪਾਣੀ ਕੱਢਣ ਦੇ ਦਿੱਤੇ ਆਦੇਸ਼ 

By : BALJINDERK

Published : Aug 29, 2025, 2:34 pm IST
Updated : Aug 29, 2025, 2:34 pm IST
SHARE ARTICLE
ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨੇ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ 'ਚੋਂ ਪਾਣੀ ਕੱਢਣ ਦੇ ਦਿੱਤੇ ਆਦੇਸ਼ 
ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨੇ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ 'ਚੋਂ ਪਾਣੀ ਕੱਢਣ ਦੇ ਦਿੱਤੇ ਆਦੇਸ਼ 

Pakistan News : ਮੁੱਖ ਮੰਤਰੀ ਮਰੀਅਮ ਨੇ ਪਾਣੀ ਬਾਹਰ ਕੱਢਣ ਲਈ ਕਿਹਾ 

Pakistan News in Punjabi : ਪਾਕਿਸਤਾਨ ਲਹਿੰਦੇ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਪੰਜਾਬ ਦੀ ਸੀਐਮ ਮਰੀਅਮ ਨਵਾਜ਼ ਨੇ ਗੁਰੂਦੁਆਰਾ ਸ੍ਰੀ ਕਰਤਾਰ ਸਾਹਿਬ ਨੂੰ ਸਾਫ਼ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਮਰੀਅਮ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚੋਂ ਪਾਣੀ ਬਾਹਰ ਕੱਢਿਆ ਜਾਵੇ  ਤਾਂ ਕਿ ਸਿੱਖ ਭਾਈਚਾਰੇ ਨੂੰ ਆਸਾਨੀ ਹੋ ਸਕੇ, ਕਿਉਂਕਿ ਇਹ ਉਨ੍ਹਾਂ ਦਾ ਮਕੱਦਸ ਸਥਾਨ ਹੈ। ’’ਗੁਰਦੁਆਰਾ ਸਾਹਿਬ ਵਿੱਚ ਕਈ ਫੁੱਟ ਪਾਣੀ ਭਰ ਗਿਆ ਹੈ।  

ਦੱਸ ਦੇਈਏ ਕਿ ਪਾਕਿਸਤਾਨ ’ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਰਾਵੀ ਦਰਿਆ ਨਾਲ  ਆਏ  ਹੜ੍ਹ ਕਾਰਨ ਪਾਣੀ ਭਰ ਗਿਆ ਹੈ।  ਹੜ੍ਹਾਂ ਤੋਂ ਬਾਅਦ ਹੋਏ ਭਾਰੀ ਨੁਕਸਾਨ ਦੇ ਮੱਦੇ ਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਤੌਰ ’ਤੇ ਡਰੋਨ ਰਾਹੀਂ ਤਸਵੀਰਾਂ ਖਿਚਵਾ ਕੇ ਸੰਗਤਾਂ ਲਈ ਜਾਰੀ ਕੀਤੀਆਂ ਗਈਆਂ ਹਨ।

ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੀਆਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿਚ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਗੁਰਦੁਆਰਾ ਸਾਹਿਬ ਦੀ ਮੁੱਖ ਇਮਾਰਤ ਚਾਰ ਦਿਵਾਰੀ ਤੋਂ ਇਲਾਵਾ ਭਾਰਤ ਤੋਂ ਪਾਕਿਸਤਾਨ ਆਉਣ ਜਾਣ ਵਾਲੇ ਸ਼ਰਧਾਲੂਆਂ ਦੇ ਮੁੱਖ ਮਾਰਗ ਜੋ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਹੈ, ਉਸ ਦੀਆਂ ਵੀ ਭਿਆਨਕ ਤਸਵੀਰਾਂ ਪਾਣੀ ਨਾਲ ਭਰੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ।

 (For more news apart from Orders to clean Gurudwara Kartar Sahib, Chief Minister Maryam asks to drain water News in Punjabi, stay tuned to Rozana Spokesman)

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement