ਪਾਕਿ ਪੰਜਾਬ ਪੁਲਿਸ ਨੇ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ
Published : Nov 29, 2025, 6:59 pm IST
Updated : Nov 29, 2025, 7:01 pm IST
SHARE ARTICLE
Pakistan Punjab Police claims to have arrested an Indian
Pakistan Punjab Police claims to have arrested an Indian

ਕਿਹਾ, ਅਗੱਸਤ 'ਚ ਦੇਸ਼ ਅੰਦਰ ਦਾਖ਼ਲ ਹੋ ਗਿਆ ਸੀ ਆਸਾਮ ਦਾ ਬੀ.ਜੇ. ਸਿੰਘ

ਲਾਹੌਰ: ਪਾਕਿਸਤਾਨ ਦੀ ਪੰਜਾਬ ਪੁਲਿਸ ਨੇ ਇਕ ਕਥਿਤ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜੋ ਅਣਜਾਣੇ ਵਿਚ ਦੇਸ਼ ਵਿਚ ਦਾਖਲ ਹੋਇਆ ਸੀ ਅਤੇ ਉਸ ਨੂੰ ਪਾਕਿਸਤਾਨੀ ਰੇਂਜਰਾਂ ਨੇ ਬਿਨਾਂ ਕਿਸੇ ਕਾਨੂੰਨੀ ਰਸਮੀ ਕਾਰਵਾਈ ਦੇ 100 ਦਿਨਾਂ ਤੋਂ ਵੱਧ ਸਮੇਂ ਲਈ ਹਿਰਾਸਤ ਵਿਚ ਲਿਆ ਹੋਇਆ ਸੀ।

ਪੁਲਿਸ ਮੁਤਾਬਕ ਆਸਾਮ ਦਾ ਰਹਿਣ ਵਾਲਾ ਕਥਿਤ ਭਾਰਤੀ ਨਾਗਰਿਕ ਬੀ.ਜੇ. ਸਿੰਘ (31) 16 ਅਗੱਸਤ ਨੂੰ ਭਾਰਤੀ ਬਚਨ ਸਿੰਘ ਪੋਸਟ ਦੇ ਸਾਹਮਣੇ ਅਜਮਲ ਸ਼ਹੀਦ ਪੋਸਟ ਨੇੜੇ ਪਾਕਿਸਤਾਨ ਵਿਚ ਦਾਖਲ ਹੋਇਆ ਸੀ। ਪੁਲਿਸ ਨੇ ਦਸਿਆ ਕਿ ਰੇਂਜਰਜ਼ ਦੇ ਜਵਾਨਾਂ ਨੇ ਉਸ ਨੂੰ ਭਾਰਤ-ਪਾਕਿ ਸਰਹੱਦ ਨੇੜੇ ਗ੍ਰਿਫਤਾਰ ਕੀਤਾ ਅਤੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤਕ ਪੁੱਛ-ਪੜਤਾਲ ਕਰਦੇ ਰਹੇ। ਅਧਿਕਾਰੀਆਂ ਨੇ ਦਸਿਆ ਕਿ ਬੀ.ਜੇ. ਸਿੰਘ ਨੂੰ ਇਸ ਹਫਤੇ ਲਾਹੌਰ ਤੋਂ ਕਰੀਬ 50 ਕਿਲੋਮੀਟਰ ਦੂਰ ਕਸੂਰ ਦੇ ਸਦਰ ਥਾਣੇ ਦੇ ਹਵਾਲੇ ਕਰ ਦਿਤਾ ਗਿਆ ਸੀ।

ਕਥਿਤ ਤੌਰ ਉਤੇ ਉਹ ਅਪਣੇ ਪਿਤਾ ਬਰਸ਼ਨ ਸਿੰਘ ਨਾਲ ਕਿਸੇ ਘਰੇਲੂ ਮੁੱਦੇ ਨੂੰ ਲੈ ਕੇ ਝਗੜੇ ਤੋਂ ਬਾਅਦ ਅਪਣੀ ਰਿਹਾਇਸ਼ ਛੱਡ ਕੇ ਚਲਾ ਗਿਆ ਸੀ। ਪੁਲਿਸ ਨੇ ਉਸ ਦੇ ਵਿਰੁਧ ਗੈਰ-ਕਾਨੂੰਨੀ ਢੰਗ ਨਾਲ ਪਾਕਿਸਤਾਨ ਵਿਚ ਦਾਖਲ ਹੋਣ ਦਾ ਕੇਸ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement