ਪਾਕਿਸਤਾਨ - 33 ਸੰਸਦੀ ਸੀਟਾਂ 'ਤੇ ਪਾਰਟੀ ਦਾ ਇਕਲੌਤਾ ਉਮੀਦਵਾਰ ਹੋਵੇਗਾ ਇਮਰਾਨ ਖਾਨ 
Published : Jan 30, 2023, 1:00 pm IST
Updated : Jan 30, 2023, 2:50 pm IST
SHARE ARTICLE
Image
Image

ਨੈਸ਼ਨਲ ਅਸੈਂਬਲੀ ਦੀਆਂ 33 ਸੀਟਾਂ ਲਈ 16 ਮਾਰਚ ਨੂੰ ਹੋਣਗੀਆਂ ਉਪ-ਚੋਣਾਂ 

 

ਲਹੌਰ (ਪਾਕਿਸਤਾਨ) -  ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖਾਨ 16 ਮਾਰਚ ਨੂੰ ਦੇਸ਼ ਦੀਆਂ 33 ਨੈਸ਼ਨਲ ਅਸੈਂਬਲੀ ਸੀਟਾਂ ਲਈ ਹੋਣ ਵਾਲੀਆਂ ਉਪ-ਚੋਣਾਂ ਵਿੱਚ  ਆਪਣੀ ਪਾਰਟੀ ਦੇ ਇਕਲੌਤੇ ਉਮੀਦਵਾਰ ਹੋਣਗੇ। ਉਨ੍ਹਾਂ ਦੀ ਪਾਰਟੀ ਨੇ ਇਹ ਐਲਾਨ ਕੀਤਾ ਹੈ, ਜਿਸ ਦਾ ਮਕਸਦ ਸੱਤਾਧਾਰੀ ਗਠਜੋੜ 'ਤੇ ਚੋਣਾਂ ਕਰਵਾਉਣ ਲਈ ਦਬਾਅ ਵਧਾਉਣਾ ਹੈ।

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਪ-ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਤਵਾਰ ਸ਼ਾਮ ਨੂੰ ਇੱਥੇ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।

ਕੁਰੈਸ਼ੀ ਨੇ ਕਿਹਾ, ''ਇਮਰਾਨ ਖਾਨ ਸਾਰੀਆਂ 33 ਸੰਸਦੀ ਸੀਟਾਂ 'ਤੇ ਪੀ.ਟੀ.ਆਈ. ਦੇ ਇਕਲੌਤੇ ਉਮੀਦਵਾਰ ਹੋਣਗੇ। ਖਾਨ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਜ਼ਮਾਨ ਪਾਰਕ ਲਹੌਰ ਵਿੱਚ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ।"

ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੈਸ਼ਨਲ ਅਸੈਂਬਲੀ ਦੀਆਂ 33 ਸੀਟਾਂ ਲਈ ਉਪ-ਚੋਣਾਂ 16 ਮਾਰਚ ਨੂੰ ਹੋਣਗੀਆਂ।

ਪੀ.ਟੀ.ਆਈ. ਦੇ ਅਨੁਸਾਰ, ਇਨ੍ਹਾਂ ਹਲਕਿਆਂ ਤੋਂ ਬਾਹਰ ਕੀਤੇ ਗਏ ਪਾਰਟੀ ਨੇਤਾ ਖਾਨ ਲਈ 'ਕਵਰਿੰਗ ਉਮੀਦਵਾਰਾਂ' ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨੈਸ਼ਨਲ ਅਸੈਂਬਲੀ ਦੇ ਸਪੀਕਰ ਰਾਜਾ ਪਰਵੇਜ਼ ਅਸ਼ਰਫ਼ ਵੱਲੋਂ ਪੀ.ਟੀ.ਆਈ. ਦੇ ਸੰਸਦ ਮੈਂਬਰਾਂ ਦੇ ਅਸਤੀਫ਼ੇ ਸਵੀਕਾਰ ਕਰਨ ਤੋਂ ਬਾਅਦ ਇਹ ਸੀਟਾਂ ਖਾਲੀ ਹੋਈਆਂ ਹਨ।

ਪਿਛਲੇ ਸਾਲ ਅਪ੍ਰੈਲ 'ਚ ਬੇਭਰੋਸਗੀ ਮਤੇ ਤੋਂ ਬਾਅਦ ਸੱਤਾ ਤੋਂ ਲਾਂਭੇ ਕੀਤੇ ਗਏ ਖਾਨ ਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੀ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement