ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਦੌੜ 'ਚ ਸ਼ਾਮਲ, ਜੋਅ ਬਿਡੇਨ ਦੇ ਹੱਕ 'ਚ ਆਈ ਹਿਲੇਰੀ ਕਲਿੰਟਨ
Published : Apr 30, 2020, 7:17 am IST
Updated : Apr 30, 2020, 7:17 am IST
SHARE ARTICLE
File Photo
File Photo

ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਦੀ ਪਤਨੀ ਹਿਲੇਰੀ ਕਲਿੰਟਨ ਜੋਅ ਬਿਡੇਨ ਦੇ ਹੱਕ ਵਿਚ ਉਤਰੀ ਹੈ, ਜੋ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਚੋਣਾਂ

ਵਾਸ਼ਿੰਗਟਨ, 29 ਅਪ੍ਰੈਲ: ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਦੀ ਪਤਨੀ ਹਿਲੇਰੀ ਕਲਿੰਟਨ ਜੋਅ ਬਿਡੇਨ ਦੇ ਹੱਕ ਵਿਚ ਉਤਰੀ ਹੈ, ਜੋ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਚੋਣਾਂ ਵਿਚ ਟੱਕਰ ਦੇਣ ਲਈ ਦੌੜ ਵਿਚ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਹੋ ਰਹੀ ਇਕ ਟੀ.ਵੀ. ਚਰਚਾ ਦੌਰਾਨ ਹਿਲੇਰੀ ਕਲਿੰਟਨ ਨੇ ਜੋਅ ਬਿਡੇਨ ਦਾ ਪੱਖ ਲੈਂਦੇ ਹੋਏ ਇਸ ਬਾਰੇ ਦਸਿਆ।

File photoFile photo

ਹਿਲੇਰੀ ਨੇ ਟਰੰਪ ਦਾ ਨਾਂ ਤਾਂ ਨਹੀਂ ਲਿਆ ਪਰ ਇਸ ਕੌਮਾਂਤਰੀ ਮਹਾਂਮਾਰੀ ਨਾਲ ਨਜਿੱਠਣ ਵਿਚ ਰਾਸ਼ਟਰਪਤੀ ਦੇ ਰਵਈਏ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਦੀ ਤੁਲਨਾ ਵਿਚ ਉਪ-ਰਾਸ਼ਟਰਪਤੀ ਰਹਿ ਚੁੱਕੇ ਜੋਅ ਬਿਡੇਨ ਦੀ ਸਿਫ਼ਤ ਕੀਤੀ। ਬਿਡੇਨ ਦਾ ਕਹਿਣਾ ਹੈ ਕਿ ਜੇਕਰ ਉਹ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਉਹ ਇਕ ਮਹਿਲਾ ਨੂੰ ਉਪ ਰਾਸ਼ਟਰਪਤੀ ਬਣਾਉਣਗੇ। ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਨਵੰਬਰ ਵਿਚ ਹੋਣੀਆਂ ਹਨ।

ਬਿਡੇਨ ਨੂੰ ਹਿਲੇਰੀ ਦਾ ਸਮਰਥਨ ਇਸ ਗੱਲ ਵਲ ਇਸ਼ਾਰਾ ਕਰ ਰਿਹਾ ਹੈ ਕਿ ਪਾਰਟੀ ਦੀਆਂ ਵੱਖ-ਵੱਖ ਵਿਚਾਰਧਾਰਾਵਾਂ ਦੇ ਆਗੂ ਉਨ੍ਹਾਂ ਦੇ ਸਮਰਥਨ ਵਿਚ ਹਨ। ਇਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ, ਹਾਊਸ ਸਪੀਕਰ ਨੈਨਸੀ ਪੇਲੋਸੀ, ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਆਦਿ ਬਿਡੇਨ ਦੇ ਸਮਰਥਨ ਵਿਚ ਜਨਤਕ ਤੌਰ 'ਤੇ ਆ ਚੁੱਕੇ ਹਨ।  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement